ਭੁਲੱਥ, 19 ਸਤੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਥਾਣਾ ਭੁਲੱਥ ਵਿਖੇ ਸਵਰਨ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਪਿੰਡ ਬਾਗੜੀਆਂ ਜ਼ਿਲ੍ਹਾ ਕਪੂਰਥਲਾ ਨੇ ਲਿਖਤੀ ਇਤਲਾਹ ਦਿੰਦਿਆਂ ਦੱਸਿਆ ਕਿ ਰਾਜ ਕੁਮਾਰ ਰਾਜੂ ਥਾਪਰ ਪੁੱਤਰ ਦਲਜੀਤ ਸਿੰਘ, ਸਿਮਰਨ ਪਤਨੀ ਰਾਜ ਕੁਮਾਰ ਤੇ ਬਲਵੀਰ ਕੌਰ ਪਤਨੀ ਦਿਲਜੀਤ ਸਿੰਘ ਵਾਸੀਆਨ ਪਿੰਡ ਖੱਸਣ ਥਾਣਾ ਭੁਲੱਥ ਜ਼ਿਲ੍ਹਾ ਕਪੂਰਥਲਾ ਨੇ ਉਸ ਦੇ ਭਾਣਜੇ ਸਹਿਜਦੀਪ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਬਸਰਾਏ ਜ਼ਿਲ੍ਹਾ ਗੁਰਦਾਸਪੁਰ ਨੂੰ ਵਿਦੇਸ਼ ਕੈਨੇਡਾ ਵਰਕ ਪਰਮਿਟ 'ਤੇ ਭੇਜਣ ਦਾ ਝਾਂਸਾ ਦੇ ਕੇ 12 ਲੱਖ 52 ਹਜਾਰ ਰੁਪਏ ਦੀ ਠੱਗੀ ਮਾਰੀ ਹੈ | ਇਸ ਸਬੰਧੀ ਥਾਣਾ ਭੁਲੱਥ ਦੀ ਪੁਲਿਸ ਨੇ ਉਕਤ ਤਿੰਨਾਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ |