28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਜ਼ਿਲ੍ਹੇ ਵਿਚ ਸਰਕਾਰੀ ਖ਼ਰੀਦ ਏਜੰਸੀਆਂ ਨੇ 88 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ-ਅਮਿਤ ਕੁਮਾਰ ਪੰਚਾਲ <br/>

ਅਜੀਤ ਡੈਸਕ 20-09-2025
ਕਪੂਰਥਲਾ, 19 ਸਤੰਬਰ (ਅਮਰਜੀਤ ਕੋਮਲ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 88 ਮੀਟਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਮੰਡੀਆਂ ਵਿਚ 100 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਇਹ ਗੱਲ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਝੋਨੇ ਦੀ ਖ਼ਰੀਦ ਸਬੰਧੀ ਅਧਿਕਾਰੀਆਂ ਨਾਲ ਇਕ ਮੀਟਿੰਗ ਵਿਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਕਹੀ | ਉਨ੍ਹਾਂ ਕਿਹਾ ਕਿ ਅਗਲੇ ਕੁੱਝ ਦਿਨਾਂ ਵਿਚ ਝੋਨੇ ਦੀ ਆਮਦ ਵਿਚ ਤੇਜ਼ੀ ਆਉਣ ਦੇ ਆਸਾਰ ਹਨ ਜਿਸਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਖ਼ਰੀਦ ਏਜੰਸੀਆਂ ਨੂੰ ਮੰਡੀਆਂ ਅਲਾਟ ਕਰਨ ਤੋਂ ਬਾਅਦ ਲੋੜੀਂਦੀ ਮਾਤਰਾ ਵਿਚ9 ਬਾਰਦਾਨੇ ਦਾ ਵੀ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਰਾਜ ਮੰਡੀ ਬੋਰਡ ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੰਡੀਆਂ ਦੇ ਲਗਾਤਾਰ ਦੌਰੇ ਕਰਨ ਤਾਂ ਜੋ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਦਰਪੇਸ਼ ਕਿਸੇ ਵੀ ਸਮੱਸਿਆ ਨੂੰ ਸਮੇਂ ਸਿਰ ਦੂਰ ਕੀਤਾ ਜਾ ਸਕੇ | ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਫ਼ਸਲ ਪੂਰੀ ਪੱਕਣ ਤੋਂ ਬਾਅਦ ਕਟਾਈ ਕਰਕੇ ਮੰਡੀਆਂ ਵਿਚ ਸੁੱਕਾ ਝੋਨਾ ਲੈ ਕੇ ਆਉਣ |

ਪਿਛਲੀ ਖ਼ਬਰ 44 ਨੋਡਲ ਤੇ 200 ਕਲੱਸਟਰ ਅਫ਼ਸਰ ਪਰਾਲੀ ਸਾੜਨ ਦੇ ਮਾਮਲੇ ਵਿਚ ਤੁਰੰਤ ਕਾਰਵਾਈ ਕਰਨਗੇ-ਅਮਿਤ ਕੁਮਾਰ ਪੰਚਾਲ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।