ਕਪੂਰਥਲਾ, 19 ਸਤੰਬਰ (ਅਮਰਜੀਤ ਕੋਮਲ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 20 ਸਤੰਬਰ ਦਿਨ ਸ਼ਨੀਵਾਰ ਨੂੰ ਦੁਪਹਿਰ 3 ਵਜੇ ਕਪੂਰਥਲਾ ਜ਼ਿਲ੍ਹੇ ਦੀ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਆਹਲੀ ਤੇ ਬਾਊਪੁਰ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਮੌਕੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮੰਗ ਅਨੁਸਾਰ ਲੋੜੀਂਦੀ ਸਮਗਰੀ ਦੀਆਂ ਸੂਚੀਆਂ ਉਨ੍ਹਾਂ ਨੂੰ ਸੌਂਪੀਆਂ ਜਾਣ ਤਾਂ ਜੋ ਵੱਖ-ਵੱਖ ਰਾਹਤ ਸਮੱਗਰੀ ਉਨ੍ਹਾਂ ਤੱਕ ਪਹੁੰਚਾਈ ਜਾ ਸਕੇ |