ਕਪੂਰਥਲਾ, 19 ਸਤੰਬਰ (ਵਿ.ਪ੍ਰ.)-ਹਿੰਦੂ ਕੰਨਿਆ ਕਾਲਜੀਏਟ ਸਕੂਲ ਕਪੂਰਥਲਾ ਦੀਆਂ ਵਿਦਿਆਰਥਣਾਂ ਇਸ਼ਿਤਾ ਤੇ ਕਿਰਨ ਨੇ ਜ਼ੋਨਲ ਪੱਧਰੀ ਕਲਾ ਉਤਸਵ ਵਿਚ ਪਰੰਪਰਾਗਤ ਕਹਾਣੀ ਸੁਣਾਉਣ ਦੇ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੀ ਪਿ੍ੰਸੀਪਲ ਡਾ. ਅਰਚਨਾ ਗਰਗ ਤੇ ਕਾਲਜੀਏਟ ਸਕੂਲ ਦੇ ਅਕਾਦਮਿਕ ਇੰਚਾਰਜ ਸੰਜੀਵ ਭੱਲਾ ਨੇ ਜ਼ੋਨਲ ਪੱਧਰੀ ਕਲਾ ਉਤਸਵ ਵਿਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਤੇ ਉਨ੍ਹਾਂ ਦੀ ਅਧਿਆਪਕਾ ਰੀਨਾ ਸਲੋਤਾ ਦੀ ਸ਼ਲਾਘਾ ਕੀਤੀ |