28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ ਲੱਖਾਂ ਦੀ ਠੱਗੀ, ਦੋ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 20-09-2025
ਫਗਵਾੜਾ, 19 ਸਤੰਬਰ (ਹਰਜੋਤ ਸਿੰਘ ਚਾਨਾ)-ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਸਬੰਧ 'ਚ ਸਿਟੀ ਪੁਲਿਸ ਨੇ ਦੋ ਟਰੈਵਲ ਏਜੰਟਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ | ਐੱਸ.ਐੱਚ.ਓ ਸਿਟੀ ਊਸ਼ਾ ਰਾਣੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵੀਨਾ ਕੁਮਾਰੀ ਪਤਨੀ ਰਣਧੀਰ ਤਿਵਾੜੀ ਵਾਸੀ ਸ਼ਿਵਪੁਰੀ ਨੇ ਦੱਸਿਆ ਕਿ ਉਕਤ ਏਜੰਟਾਂ ਨੇ ਉਸ ਦੇ ਭਰਾ ਪਵਨ ਕੁਮਾਰ ਤੇ ਜਵਾਈ ਪਿਊਸ਼ ਨੂੰ ਵਿਦੇਸ਼ ਇੰਗਲੈਂਡ ਭੇਜਣ ਦੇ ਨਾਮ 'ਤੇ 15 ਲੱਖ 83 ਹਜ਼ਾਰ 500 ਰੁਪਏ ਦੀ ਠੱਗੀ ਮਾਰੀ ਹੈ | ਜਿਸ ਸਬੰਧ 'ਚ ਪੁਲਿਸ ਨੇ ਮੱਖਣ ਸਿੰਘ ਪੁੱਤਰ ਚੈਂਚਲ ਰਾਮ ਵਾਸੀ ਗੁਰੂ ਨਾਨਕਪੁਰਾ ਤੇ ਕੁਲਜਿੰਦਰ ਕੌਰ ਪਤਨੀ ਬਹਾਦਰ ਕੁਮਾਰ ਵਾਸੀ ਰੁੜਕਾ ਖ਼ੁਰਦ ਹਾਲ ਵਾਸੀ ਗਲੀ ਨੰਬਰ 7 ਗੁਰੂ ਨਾਨਕਪੁਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਸਾਜਿਸ਼ ਤਹਿਤ ਵਿਦਿਆਰਥੀ ਨੂੰ ਟੈਂਕੀ 'ਤੇ ਚੜ੍ਹਾਉਣ ਵਾਲਿਆਂ ਵਿਰੁੱਧ ਹੋਵੇ ਕਾਰਵਾਈ-ਨਾਨਕਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।