ਕਪੂਰਥਲਾ, 19 ਸਤੰਬਰ (ਸਡਾਨਾ)-ਥਾਣਾ ਸਦਰ ਪੁਲਿਸ ਨੇ ਇਕ ਔਰਤ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਗਸ਼ਤ ਦੌਰਾਨ ਪਿੰਡ ਭੇਟਾਂ ਨੇੜੇ ਕਥਿਤ ਦੋਸ਼ਣ ਰਾਜਬੀਰ ਕੌਰ ਵਾਸੀ ਕੌਲਪੁਰ ਦੀ ਮਹਿਲਾ ਕਰਮਚਾਰੀਆਂ ਦੀ ਸਹਾਇਤਾ ਨਾਲ ਜਦੋਂ ਜਾਂਚ ਕੀਤੀ ਤਾਂ ਉਸ ਵਲੋਂ ਸੁੱਟੇ ਲਿਫ਼ਾਫ਼ੇ ਵਿਚੋਂ 65 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਉਕਤ ਔਰਤ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |