28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਸਰਕਾਰੀ ਹਾਈ ਸਕੂਲ ਖਲਵਾੜਾ ਨੇ ਜ਼ਿਲ੍ਹਾ ਪੱਧਰੀ ਫੋਕ ਡਾਂਸ ਮੁਕਾਬਲੇ 'ਚ ਹਾਸਲ ਕੀਤਾ ਤੀਸਰਾ ਸਥਾਨ <br/>

ਅਜੀਤ ਡੈਸਕ 20-09-2025
ਖਲਵਾੜਾ, 19 ਸਤੰਬਰ (ਮਨਦੀਪ ਸਿੰਘ ਸੰਧੂ)-ਡਿਪਾਰਟਮੈਂਟ ਆਫ ਸਕੂਲ ਐਜੂਕੇਸ਼ਨ ਪੰਜਾਬ ਵਲੋਂ ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰੋਜੈਕਟ ਅਧੀਨ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਫੋਕ ਡਾਂਸ ਮੁਕਾਬਲੇ ਲਾਇਲਪੁਰ ਖਾਲਸਾ ਕਾਲਜ ਅਰਬਨ ਸਟੇਟ ਕਪੂਰਥਲਾ ਵਿਖੇ ਕਰਵਾਏ ਗਏ | ਜਿਸ ਵਿਚ ਕਪੂਰਥਲਾ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ ਲਗਭਗ 25 ਟੀਮਾਂ ਨੇ ਭਾਗ ਲਿਆ | ਇਸ ਮੁਕਾਬਲੇ ਵਿਚ ਸਰਕਾਰੀ ਹਾਈ ਸਕੂਲ ਖਲਵਾੜਾ ਦੀਆਂ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵ ਅਤੇ ਉਸ ਤੋਂ ਬਚਣ ਲਈ ਨੁਸਖੇ ਸਬੰਧੀ ਬੋਲੀਆਂ ਪੇਸ਼ ਕਰਕੇ ਫੋਕ ਡਾਂਸ ਦਾ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਜ਼ਿਲ੍ਹਾ ਪੱਧਰ 'ਤੇ ਤੀਸਰਾ ਸਥਾਨ ਹਾਸਲ ਕੀਤਾ ਗਿਆ | ਸਵਿਤਾ ਪਵਾਰ ਸਾਇੰਸ ਮਿਸਟ੍ਰੈਸ ਵਲੋਂ ਬਤੌਰ ਗਾਈਡ ਅਧਿਆਪਕਾ ਵਜੋਂ ਯੋਗਦਾਨ ਦਿੱਤਾ ਗਿਆ | ਮੁੱਖ ਅਧਿਆਪਕ ਸਤੀਸ਼ ਕੁਮਾਰ ਨੇ ਜਿੱਥੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਇਸ ਉਪਲੱਬਧੀ 'ਤੇ ਮੁਬਾਰਕਬਾਦ ਦਿੱਤੀ | ਇਸ ਮੌਕੇ ਸਤੀਸ਼ ਕੁਮਾਰ ਮੁੱਖ ਅਧਿਆਪਕ, ਹਰਸਿਮਰਨ ਸਿੰਘ, ਰਜਿੰਦਰ ਕੌਰ, ਸਵਿਤਾ ਪਵਾਰ, ਅਤਿਕਾ ਧੀਰ, ਪੂਜਾ ਸੂਦ, ਆਸ਼ਾ ਰਾਣੀ, ਜੋਤੀ ਕੁਮਾਰੀ, ਰਚਨਾ ਦੇਵੀ, ਕਮਲੇਸ਼ ਕੌਰ, ਦੀਪਾਵਲੀ, ਸੁਖਵਿੰਦਰ ਕੌਰ ਰਾਣਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅਧਿਆਪਕਾਂ ਦੀਆਂ ਬੀ.ਐਲ.ਓਜ਼ ਵਜੋਂ ਡਿਊਟੀਆਂ ਲਗਾਉਣਾ ਨਿੰਦਨਯੋਗ-ਸੰਦੀਪ ਕੁਮਾਰ, ਨਰੇਸ਼ ਕੋਹਲੀ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।