28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਅਧਿਆਪਕਾਂ ਦੀਆਂ ਬੀ.ਐਲ.ਓਜ਼ ਵਜੋਂ ਡਿਊਟੀਆਂ ਲਗਾਉਣਾ ਨਿੰਦਨਯੋਗ-ਸੰਦੀਪ ਕੁਮਾਰ, ਨਰੇਸ਼ ਕੋਹਲੀ

ਅਜੀਤ ਡੈਸਕ 20-09-2025
ਕਪੂਰਥਲਾ, 19 ਸਤੰਬਰ (ਵਿ.ਪ੍ਰ.)-ਮਾਸਟਰ ਕੇਡਰ ਯੂਨੀਅਨ ਦੇ ਸੂਬਾਈ ਪ੍ਰੈੱਸ ਸਕੱਤਰ ਸੰਦੀਪ ਕੁਮਾਰ, ਜ਼ਿਲ੍ਹਾ ਪ੍ਰਧਾਨ ਨਰੇਸ਼ ਕੋਹਲੀ, ਸੂਬਾ ਕਮੇਟੀ ਮੈਂਬਰ ਹਰਪ੍ਰੀਤ ਖੁੰਡਾ, ਜ਼ਿਲ੍ਹਾ ਜਨਰਲ ਸਕੱਤਰ ਅਰਜਨਜੀਤ ਸਿੰਘ, ਬਲਾਕ ਪ੍ਰਧਾਨ ਰਜਿੰਦਰ ਸ਼ਰਮਾ ਤੇ ਪ.ਸ.ਸ. ਫੈਡਰੇਸ਼ਨ ਦੇ ਸੀਨੀਅਰ ਆਗੂ ਤਰਮਿੰਦਰ ਸਿੰਘ ਮੱਲ੍ਹੀ ਨੇ ਸਰਕਾਰ ਵਲੋਂ ਵੱਡੀ ਗਿਣਤੀ ਵਿਚ ਅਧਿਆਪਕਾਂ ਦੀਆਂ ਵੱਡੀ ਗਿਣਤੀ ਵਿਚ ਬੀ.ਐਲ.ਓਜ਼ ਦੀਆਂ ਡਿਊਟੀਆਂ ਲਗਾਏ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਅਧਿਆਪਕਾਂ ਕੋਲੋਂ ਕੋਈ ਵੀ ਗੈਰ ਵਿੱਦਿਅਕ ਕੰਮ ਨਹੀਂ ਲਿਆ ਜਾਵੇਗਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ ਤੇ ਹੁਣ ਮੁੱਖ ਮੰਤਰੀ ਦੇ ਸਾਰੇ ਦਾਅਵੇ ਖੋਖਲੇ ਸਾਬਤ ਹੋਏ ਹਨ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਜਿਹੜੇ ਅਧਿਆਪਕਾਂ ਨੂੰ ਬੀ.ਐਲ.ਓ. ਲਗਾਇਆ ਗਿਆ ਹੈ ਉਨ੍ਹਾਂ ਨੂੰ ਵੋਟਰ ਸੂਚੀਆਂ ਦੀ ਮੁਲਾਂਕਣ ਕਰਨ ਦੀ ਹਦਾਇਤ ਕੀਤੀ ਜਾ ਰਹੀ ਹੈ | ਜਿਸ ਕਾਰਨ ਸਕੂਲਾਂ ਵਿਚ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ | ਉਨ੍ਹਾਂ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਅਧਿਆਪਕਾਂ ਦੀਆਂ ਵੱਡੇ ਪੱਧਰ 'ਤੇ ਬੀ.ਐਲ.ਓ. ਵਲੋਂ ਲਗਾਈਆਂ ਗਈਆਂ ਡਿਊਟੀਆਂ ਤੁਰੰਤ ਰੱਦ ਕਰਕੇ ਉਨ੍ਹਾਂ ਕੋਲੋਂ ਕੇਵਲ ਪੜ੍ਹਾਈ ਦਾ ਕੰਮ ਹੀ ਲਿਆ ਜਾਵੇ | ਵੋਟਾਂ ਦੀ ਸੁਧਾਈ ਸਬੰਧੀ ਬੀ.ਐਲ.ਓਜ਼. ਦੀ ਵੱਖਰੀ ਭਰਤੀ ਕਰਕੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦਾ ਅਵਸਰ ਪ੍ਰਦਾਨ ਕੀਤਾ ਜਾਵੇ |
ਪਿਛਲੀ ਖ਼ਬਰ ਕਿਸੇ ਵੀ ਕੁਦਰਤੀ ਆਫ਼ਤ ਸਮੇਂ ਅਕਾਲੀ ਦਲ ਨੇ ਪ੍ਰਭਾਵਿਤ ਲੋਕਾਂ ਦੀ ਮਦਦ ਵਿਚ ਅਹਿਮ ਭੂਮਿਕਾ ਨਿਭਾਈ-ਐੱਚ.ਐੱਸ. ਵਾਲੀਆ <b... ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਖਲਵਾੜਾ ਨੇ ਜ਼ਿਲ੍ਹਾ ਪੱਧਰੀ ਫੋਕ ਡਾਂਸ ਮੁਕਾਬਲੇ 'ਚ ਹਾਸਲ ਕੀਤਾ ਤੀਸਰਾ ਸਥਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।