28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਕਿਸੇ ਵੀ ਕੁਦਰਤੀ ਆਫ਼ਤ ਸਮੇਂ ਅਕਾਲੀ ਦਲ ਨੇ ਪ੍ਰਭਾਵਿਤ ਲੋਕਾਂ ਦੀ ਮਦਦ ਵਿਚ ਅਹਿਮ ਭੂਮਿਕਾ ਨਿਭਾਈ-ਐੱਚ.ਐੱਸ. ਵਾਲੀਆ <br/>

ਅਜੀਤ ਡੈਸਕ 20-09-2025
ਕਪੂਰਥਲਾ, 19 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਜਦੋਂ ਵੀ ਪੰਜਾਬ ਵਿਚ ਕੋਈ ਕੁਦਰਤੀ ਆਫ਼ਤ ਆਈ ਹੈ ਤਾਂ ਸ਼ੋ੍ਰਮਣੀ ਅਕਾਲੀ ਦਲ ਨੇ ਪ੍ਰਭਾਵਿਤ ਲੋਕਾਂ ਦੀ ਮਦਦ ਵਿਚ ਅਹਿਮ ਭੂਮਿਕਾ ਨਿਭਾਈ ਹੈ | ਇਹ ਗੱਲ ਐਚ.ਐਸ. ਵਾਲੀਆ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਕਪੂਰਥਲਾ ਨੇ ਹਲਕੇ ਦੇ ਪਿੰਡ ਮੱਲੂਕਾਦਰਾਬਾਦ ਵਿਚ ਹੜ੍ਹ ਪ੍ਰਭਾਵਿਤ ਲੋੜਵੰਦ ਪਸ਼ੂ ਪਾਲਕਾਂ ਨੂੰ 100 ਬੋਰੀ ਫੀਡ ਤੇ 100 ਬੋਰੀ ਛਿਲਕੇ ਦੀ ਭੇਟ ਕਰਨ ਤੋਂ ਬਾਅਦ ਸੰਬੋਧਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜਾ ਕੇ ਕਿਸਾਨਾਂ ਤੇ ਹੋਰ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਦੇ ਨਾਲ-ਨਾਲ ਵਿੱਤੀ ਮੱਦਦ ਤੇ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ 2023 ਵਿਚ ਵੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਆਪਣੇ ਵਾਅਦੇ ਅਨੁਸਾਰ ਲੋੜੀਂਦਾ ਮੁਆਵਜ਼ਾ ਦਿਵਾਉਣ ਵਿਚ ਅਸਫ਼ਲ ਰਹੇ ਹਨ ਤੇ ਇਸ ਵਾਰ ਵੀ ਉਨ੍ਹਾਂ ਤੋਂ ਕੋਈ ਵੱਡੀ ਆਸ ਨਹੀਂ ਰੱਖੀ ਜਾ ਸਕਦੀ, ਕਿਉਂਕਿ ਕੇਂਦਰ ਸਰਕਾਰ ਵਲੋਂ ਐਸ.ਡੀ.ਆਰ.ਐਫ. ਤਹਿਤ ਭੇਜੀ ਗਈ 12 ਹਜ਼ਾਰ ਕਰੋੜ ਦੀ ਰਕਮ ਕਿਸੇ ਹੋਰ ਮੰਤਵ ਲਈ ਵਰਤੋਂ ਕਰ ਚੁੱਕੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹੜ੍ਹ ਪੀੜਤ ਲੋਕਾਂ ਦੀ ਸਾਰ ਲੈਣ ਵਿਚ ਬੁਰੀ ਤਰ੍ਹਾਂ ਅਸਫ਼ਲ ਹੋਈ ਹੈ | ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਹਰਬੰਸ ਸਿੰਘ ਵਾਲੀਆ ਨੇ ਹਾਜ਼ਰ ਸੰਗਤਾਂ ਦਾ ਧੰਨਵਾਦ ਕੀਤਾ ਤੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਭਵਿੱਖ ਵਿਚ ਵੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿਵਾਇਆ | ਇਸ ਮੌਕੇ ਅਕਾਲੀ ਦਲ ਪੀ.ਏ.ਸੀ. ਦੇ ਮੈਂਬਰ ਅਜੈ ਬਬਲਾ, ਪੰਜਾਬ ਵਰਕਿੰਗ ਕਮੇਟੀ ਦੇ ਮੈਂਬਰ ਜਗਜੀਤ ਸਿੰਘ ਸ਼ੰਮੀ, ਅਕਾਲੀ ਦਲ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੱਲੂਕਾਦਰਾਬਾਦ, ਸਰਕਲ ਜਥੇਦਾਰ ਹਰਜਿੰਦਰ ਸਿੰਘ ਖਾਨੋਵਾਲ, ਗੁਰਨਾਮ ਸਿੰਘ ਮੱਲੂਕਾਦਰਾਬਾਦ ਤੇ ਰਾਜਿੰਦਰ ਸ਼ਰਮਾ ਹਾਜ਼ਰ ਸਨ |

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਹੁਸ਼ਿਆਰਪੁਰ ਵਿਖੇ ਵਾਪਰੀ ਮੰਦਭਾਗੀ ਘਟਨਾ ਦੀ ਪੁਰਜ਼ੋਰ ਨਿੰਦਾ ਅਗਲੀ ਖ਼ਬਰ ਅਧਿਆਪਕਾਂ ਦੀਆਂ ਬੀ.ਐਲ.ਓਜ਼ ਵਜੋਂ ਡਿਊਟੀਆਂ ਲਗਾਉਣਾ ਨਿੰਦਨਯੋਗ-ਸੰਦੀਪ ਕੁਮਾਰ, ਨਰੇਸ਼ ਕੋਹਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।