28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਝੋਨੇ ਦੀ ਖ਼ਰੀਦ ਨੂੰ ਲੈ ਕੇ ਐੱਸ.ਡੀ.ਐੱਮ ਵਲੋਂ ਅਧਿਕਾਰੀਆਂ ਨਾਲ ਮੀਟਿੰਗ <br/>

ਅਜੀਤ ਡੈਸਕ 20-09-2025
ਫਗਵਾੜਾ, 19 ਸਤੰਬਰ (ਹਰਜੋਤ ਸਿੰਘ ਚਾਨਾ)-ਝੋਨੇ ਦੀ ਖ਼ਰੀਦ ਨੂੰ ਲੈ ਕੇ ਅੱਜ ਐੱਸ.ਡੀ.ਐੱਮ ਜਸ਼ਨਜੀਤ ਸਿੰਘ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਅਧਿਕਾਰੀਆਂ ਨੂੰ ਮੰਡੀਆਂ 'ਚ ਪੂਰੇ ਪ੍ਰਬੰਧ ਰੱਖਣ ਦੀਆਂ ਹਦਾਇਤਾਂ ਕੀਤੀਆਂ | ਇਸ ਮੌਕੇ ਹਾਜ਼ਰ ਅਧਿਕਾਰੀਆਂ ਨੇ ਕਿਹਾ ਕਿ ਝੋਨੇ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਝੋਨੇ ਦੀ ਸਾਂਭ ਸੰਭਾਲ ਤੇ ਮੰਡੀਆਂ 'ਚ ਲੋੜੀਂਦੇ ਪ੍ਰਬੰਧ, ਸਾਫ਼ ਸਫ਼ਾਈ, ਪਾਣੀ, ਬਿਜਲੀ ਆਦਿ ਦਾ ਪ੍ਰਬੰਧ, ਬਾਰਦਾਨੇ ਦਾ ਪ੍ਰਬੰਧ ਕਰ ਲਿਆ ਗਿਆ ਹੈ ਤੇ ਖ਼ਰੀਦ ਏਜੰਸੀਆਂ ਵਲੋਂ ਆਪਣੇ ਕਰਮਚਾਰੀਆਂ ਦੀ ਡਿਊਟੀਆਂ ਲੱਗਾ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਨਾਇਬ ਤਹਿਸੀਲਦਾਰ, ਖ਼ੁਰਾਕ ਤੇ ਸਪਲਾਈ ਅਫ਼ਸਰ, ਸਕੱਤਰ ਮਾਰਕੀਟ ਕਮੇਟੀ, ਖੇਤੀਬਾੜੀ ਅਫ਼ਸਰ, ਮਾਰਕਫੈੱਡ, ਪਨਸਪ ਤੇ ਹੋਰ ਨੁਮਾਇੰਦੇ ਸ਼ਾਮਿਲ ਸਨ |

ਪਿਛਲੀ ਖ਼ਬਰ ਨਡਾਲਾ ਕਾਲਜ ਵਿਖੇ ਏਡਜ਼ ਜਾਗਰੂਕਤਾ 'ਤੇ ਵਿਸ਼ੇਸ਼ ਨਾਟਕ ਕਰਵਾਇਆ <br/> ਅਗਲੀ ਖ਼ਬਰ ਸਰਕਾਰ ਜੀ.ਐੱਸ.ਟੀ. ਦਰਾਂ 'ਚ ਸੁਧਾਰ ਦਾ ਲਾਭ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਵੇ-ਦੀਪੇਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।