28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਗੁਰੂ ਨਾਨਕ ਖ਼ਾਲਸਾ ਕਾਲਜ ਵਿਚ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 20-09-2025
ਸੁਲਤਾਨਪੁਰ ਲੋਧੀ, 19 ਸਤੰਬਰ (ਥਿੰਦ, ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਅੰਦਰਲੀ ਪ੍ਰਤਿਭਾ ਨੂੰ ਸ਼ਾਨਦਾਰ ਢੰਗ ਨਾਲ ਪੇਸ਼ ਕੀਤਾ | ਇਸ ਮੌਕੇ ਸਮਾਗਮ ਦੇ ਵਿਸ਼ੇਸ਼ ਮਹਿਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਨਾਲ ਜਿੱਥੇ ਵਿਦਿਆਰਥੀ ਆਪਣੇ ਅੰਦਰ ਦੀ ਪ੍ਰਤਿਭਾ ਦਾ ਮੁਜ਼ਾਹਰਾ ਕਰਕੇ ਆਪਣੀ ਇਕ ਵਿਲੱਖਣ ਪਹਿਚਾਣ ਬਣਾ ਸਕਦੇ ਹਨ, ਉੱਥੇ ਇਸ ਨਾਲ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਨੂੰ ਜਾਣਨ ਅਤੇ ਪਹਿਚਾਨਣ ਦਾ ਵੀ ਮੌਕਾ ਮਿਲਦਾ ਹੈ | ਸਮਾਗਮ ਲਈ ਇੰਜ. ਹਰਨਿਆਮਤ ਕੌਰ ਤੇ ਇੰਜ. ਨਿਮਰਤਾ ਕੌਰ ਨੇ ਵੀ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਜਸਬੀਰ ਕੌਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਅਨੁਸ਼ਾਸਨ ਵਿਚ ਰਹਿਣ ਤੇ ਆਪਣਾ ਹੁਨਰ ਪਹਿਚਾਨਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਰਵਾਏ ਗਏ ਪ੍ਰਤਿਭਾ ਖੋਜ ਮੁਕਾਬਲੇ 'ਚ ਕਵਿਤਾ ਉਚਾਰਨ ਮੁਕਾਬਲੇ 'ਚ ਸਿਮਰਨਜੀਤ ਕੌਰ ਨੇ ਪਹਿਲਾ, ਰਾਮਵੀਰ ਸਿੰਘ ਨੇ ਦੂਜਾ, ਧਰਮਪ੍ਰੀਤ ਸਿੰਘ ਤੇ ਗੁਲਸ਼ਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਰੁਪਿੰਦਰ ਕੌਰ ਨੂੰ ਹੌਸਲਾ ਅਫ਼ਜ਼ਾਈ ਇਨਾਮ ਦਿੱਤਾ ਗਿਆ | ਗਾਇਕੀ ਮੁਕਾਬਲੇ 'ਚ ਸੁਖਜੀਵਨ ਸਿੰਘ ਨੇ ਪਹਿਲਾ, ਮਨਮੀਤ ਕੌਰ ਨੇ ਦੂਜਾ, ਗੁਲਸ਼ਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਰਵਨੂਰ ਸਿੰਘ ਨੂੰ ਇਸ ਮੁਕਾਬਲੇ ਲਈ ਹੌਸਲਾ ਅਫਜ਼ਾਈ ਇਨਾਮ ਦਿੱਤਾ ਗਿਆ | ਸੋਲੋ ਡਾਂਸ ਮੁਕਾਬਲੇ ਵਿਚ ਧਰਮਪ੍ਰੀਤ ਸਿੰਘ ਨੇ ਪਹਿਲਾ, ਮਹਿਕਪ੍ਰੀਤ ਕੌਰ ਨੇ ਦੂਜਾ, ਪ੍ਰਭਲੀਨ ਕੌਰ ਤੇ ਕੋਮਲਪ੍ਰੀਤ ਕੌਰ ਨੇ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਲ ਕੀਤਾ | ਗਰੁੱਪ ਡਾਂਸ 'ਚ ਮਹਿਕਪ੍ਰੀਤ ਕੌਰ, ਜਸਲੀਨ ਕੌਰ, ਨਵਜੋਤ ਕੌਰ ਤੇ ਕੋਮਲਪ੍ਰੀਤ ਕੌਰ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ | ਰਾਜਨਦੀਪ ਕੌਰ ਤੇ ਸ਼ਰਨਪ੍ਰੀਤ ਕੌਰ ਦੀ ਟੀਮ ਨੇ ਦੂਜਾ, ਸੁਮਨਪ੍ਰੀਤ ਕੌਰ ਤੇ ਲਵਲੀਨ ਕੌਰ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ | ਗਰੁੱਪ ਡਾਂਸ ਵਿਚ ਹਰਜੋਤ ਕੌਰ ਤੇ ਪੂਨਮਪ੍ਰੀਤ ਕੌਰ ਨੂੰ ਹੌਸਲਾ ਅਫਜ਼ਾਈ ਇਨਾਮ ਨਾਲ ਨਿਵਾਜਿਆ ਗਿਆ | ਸਮਾਗਮ ਦੇ ਅੰਤ ਵਿਚ ਸਾਰੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ | ਇਸ ਮੌਕੇ ਮੰਚ ਦਾ ਸੰਚਾਲਨ ਪ੍ਰੋ. ਰਿਸ਼ੂ ਬਾਲਾ ਤੇ ਪ੍ਰੋ. ਅਰਸ਼ਪ੍ਰੀਤ ਕੌਰ ਵਲੋਂ ਕੀਤਾ ਗਿਆ | ਸਮਾਗਮ ਦੌਰਾਨ ਜੱਜਾਂ ਦੀ ਭੂਮਿਕਾ ਪ੍ਰੋ. ਰਾਜਦੀਪ ਕੌਰ ਜੋਸਨ, ਪ੍ਰੋ. ਗੁਰਪ੍ਰੀਤ ਕੌਰ ਤੇ ਪ੍ਰੋ. ਜੁਗਰਾਜ ਸਿੰਘ ਵਲੋਂ ਨਿਭਾਈ ਗਈ | ਇਸ ਸਮਾਗਮ ਦੌਰਾਨ ਪ੍ਰੋ. ਸੁਖਪਾਲ ਸਿੰਘ ਲੜਕੀਆਂ ਵਿੰਗ, ਡਾ. ਮਨੀ ਛਾਬੜਾ, ਪ੍ਰੋ. ਰਾਜਦੀਪ ਕੌਰ ਜੋਸਨ, ਪ੍ਰੋ. ਰਾਜਪ੍ਰੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਜੁਗਰਾਜ ਸਿੰਘ, ਪ੍ਰੋ. ਸਰਬਜੀਤ ਕੌਰ, ਪ੍ਰੋ. ਰਿਸ਼ੂ ਬਾਲਾ, ਪ੍ਰੋ. ਕੋਮਲਪ੍ਰੀਤ ਕੌਰ, ਪ੍ਰੋ. ਇਸ਼ਿਤਾ ਸ਼ਰਮਾ, ਪ੍ਰੋ. ਨਿਵਿਆ ਸ਼ਰਮਾ, ਪ੍ਰੋ. ਦਿਕਸ਼ਾ ਡੋਗਰਾ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਹਰਪ੍ਰੀਤ ਸਿੰਘ, ਪ੍ਰੋ. ਸੰਦੀਪ ਕੌਰ, ਪ੍ਰੋ. ਜਸਵੀਰ ਕੌਰ, ਪ੍ਰੋ. ਹਰਜਾਪ ਸਿੰਘ, ਪ੍ਰੋ. ਹਰਿੰਦਰ ਕੌਰ, ਪ੍ਰੋ. ਪ੍ਰਵੀਨ ਕੌਰ, ਪ੍ਰੋ. ਰਮਨਦੀਪ, ਪ੍ਰੋ. ਰਮਨਪ੍ਰੀਤ ਕੌਰ, ਪ੍ਰੋ. ਸੁਖਵਿੰਦਰ ਸਿੰਘ, ਪ੍ਰੋ. ਰਮਨ, ਪ੍ਰੋ. ਅਮਨਪ੍ਰੀਤ ਕੌਰ, ਪ੍ਰੋ. ਨਰਿੰਦਰ ਕੌਰ, ਪ੍ਰੋ. ਹਰਪ੍ਰੀਤ ਕੌਰ, ਰਾਜ ਕੁਮਾਰੀ, ਮਿਸ ਸ਼ਰਨਜੀਤ ਕੌਰ, ਮਿਸ ਮਮਤਾ, ਰਜਿੰਦਰ ਸਿੰਘ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਬੀਬੀ ਜਗੀਰ ਕੌਰ ਨੇ ਪੰਜ ਸਾਲਾ ਹਰਬੀਰ ਸਿੰਘ ਦੇ ਪੀੜਤ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।