ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ
ਅਜੀਤ ਡੈਸਕ
20-09-2025
ਭੁਲੱਥ 19 ਨਵੰਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸਿੰਘ ਸਭਾ ਭੁਲੱਥ ਗਰਬੀ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਕੰਗ ਦੀ ਅਗਵਾਈ ਵਿਚ ਕੀਤੀ ਗਈ | ਇਸ ਮੀਟਿੰਗ ਵਿਚ ਭਾਰੀ ਮੀਂਹ ਕਰਕੇ ਆਏ ਹੜ੍ਹਾਂ ਕਰਕੇ ਨੁਕਸਾਨੀਆਂ ਗਈਆਂ ਫ਼ਸਲਾਂ ਦੇ ਖ਼ਰਾਬੇ ਦੀ ਬਾਬਤ ਗਿਰਦਾਵਰੀਆਂ ਕਰਨ ਦਾ ਵਿਚਾਰ ਸਾਂਝਾਂ ਕੀਤਾ ਗਿਆ ਅਤੇ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਜਲਦ ਤੋ ਜਲਦ ਕਿਸਾਨਾਂ ਦੇ ਹੋਏ ਖ਼ਰਾਬੇ ਦੇ ਮੁਆਵਜ਼ਾ ਦਿੱਤਾ ਜਾਵੇ ਤਾਂ ਕਿ ਕਿਸਾਨ ਆਪਣੀ ਅਗਲੀ ਫ਼ਸਲ ਦੀ ਬਿਜਾਈ ਕਰ ਸਕੇ | ਇਸ ਦੇ ਨਾਲ ਹੀ ਹੁਸ਼ਿਆਰ ਪੁਰ ਵਿਖੇ ਪਰਵਾਸੀ ਵੱਲੋਂ ਛੋਟੇ ਬੱਚੇ ਦੇ ਹੋਏ ਕਤਲ ਦੀ ਨਿਖੇਧੀ ਕੀਤੀ ਗਈ ਤੇ ਦੋਸ਼ੀ ਨੂੰ ਜਲਦ ਤੋ ਜਲਦ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਰੱਖ ਗਈ | ਇਸ ਮੌਕੇ ਤੇ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਚੀਮਾ ਨੇ ਵੀ ਇਸ ਘਟਨਾ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਪ੍ਰਵਾਸੀਆਂ ਦੇ ਆਧਾਰ ਕਾਰਡ ਦੀ ਤਸਦੀਕ ਨਾ ਕੀਤੀ ਜਾਵੇ, ਇਹਨਾਂ ਪ੍ਰਵਾਸੀਆਂ ਦਾ ਪੰਜਾਬ ਵਿਚ ਵਾਧੇ ਤੇ ਰੋਕ ਲਾਈ ਜਾਵੇ, ਇਹਨਾਂ ਨੂੰ ਜ਼ਮੀਨ ਖ਼ਰੀਦਣ ਤੇ ਪਾਬੰਦੀ ਲਗਾਈ ਜਾਵੇ, ਪਿੰਡਾਂ ਦੇ ਸਰਪੰਚਾਂ ਨੰਬਰਦਾਰਾਂ ਪੰਚਾਂ ਅਤੇ ਸ਼ਹਿਰੀ ਖੇਤਰ ਦੇ ਕੌਂਸਲਰਾਂ ਨੂੰ ਇਹਨਾਂ ਦੇ ਆਧਾਰ ਕਾਰਡ ਦੀ ਤਸਦੀਕ ਤੇ ਰੋਕ ਲਾਈ ਜਾਵੇ | ਇਸ ਸਮੇਂ ਕਿਸਾਨ ਜਥੇਬੰਦੀ ਦੇ ਅਹੁਦੇਦਾਰ, ਮਨਜੀਤ ਸਿੰਘ ਚੀਮਾ ਸੀਨੀਅਰ ਮੀਤ ਪ੍ਰਧਾਨ, ਸੁਖਜਿੰਦਰ ਸਿੰਘ ਪੰਡੋਰੀ ਵਾਈਸ ਪ੍ਰਧਾਨ, ਸੁਖਜਿੰਦਰ ਸਿੰਘ ਧਾਲੀਵਾਲ ਸਰਪੰਚ ਭਗਵਾਨਪੁਰ ਸੀਨੀਅਰ ਮੀਤ ਪ੍ਰਧਾਨ, ਹਰਪਿੰਦਰ ਸਿੰਘ ਬਲਾਕ ਪ੍ਰਧਾਨ, ਮੁਖ਼ਤਿਆਰ ਸਿੰਘ ਬਲਾਕ ਪ੍ਰਧਾਨ, ਬਲਵੀਰ ਸਿੰਘ ਜੇ.ਈ. ਕੈਸ਼ੀਅਰ , ਗੁਰਸੇਵਕ ਸਿੰਘ ਮੀਤ ਪ੍ਰਧਾਨ ਬਲਾਕ, ਚੰਗਾਂ ਸਿੰਘ ਇਕਾਈ ਪ੍ਰਧਾਨ ਲਿੱਟਾ, ਸੁਖਵਿੰਦਰ ਸਿੰਘ ਬੋਪਾਰਾਏ, ਹਰਦੀਪ ਸਿੰਘ ਸਿੱਧਵਾਂ, ਸਤਪਾਲ ਸਿੰਘ ਕਾਲਾ ਬੇਗੋਵਾਲ,ਅੰਮਿ੍ਤਪਾਲ ਸਿੰਘ ਬੱਲ, ਮੱਲੀ ਭੁਲੱਥ, ਜਗਜੀਤ ਸਿੰਘ ਆਦਿ ਹਾਜ਼ਰ ਸਨ |