ਫਗਵਾੜਾ, 19 ਸਤੰਬਰ (ਚਾਨਾ)-ਨਗਰ ਨਿਗਮ ਫਗਵਾੜਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵਿੱਤੀ ਸਾਲ 2025-26 ਲਈ ਆਪਣਾ ਪ੍ਰਾਪਰਟੀ ਟੈਕਸ 30 ਸਤੰਬਰ ਤੋਂ ਪਹਿਲਾਂ ਅਦਾ ਕਰਕੇ 10 ਪ੍ਰਤੀਸ਼ਤ ਛੋਟ ਪ੍ਰਾਪਤ ਕਰਨ | ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਨੇ ਕਿਹਾ ਕਿ ਪ੍ਰਾਪਰਟੀ ਟੈਕਸ ਨਗਰ ਨਿਗਮ ਦੀ ਮੁੱਖ ਆਮਦਨ ਹੈ ਜੋ ਨਾਗਰਿਕ ਸਹੂਲਤਾਂ ਤੇ ਵਿਕਾਸ ਕਾਰਜਾਂ ਲਈ ਵਰਤੀ ਜਾਂਦੀ ਹੈ | ਇਸ ਲਈ ਹਰ ਨਾਗਰਿਕ ਨੂੰ ਸਮੇਂ ਸਿਰ ਟੈਕਸ ਅਦਾ ਕਰਨਾ ਚਾਹੀਦਾ ਹੈ | ਮੇਅਰ ਰਾਮਪਾਲ ਉੱਪਲ ਨੇ ਵੀ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੇ ਵਿਕਾਸ ਲਈ ਯੋਗਦਾਨ ਪਾਉਣ ਤੇ ਛੋਟ ਦਾ ਲਾਭ ਉਠਾਉਣ | ਉਨ੍ਹਾਂ ਕਿਹਾ ਕਿ ਨਗਰ ਨਿਗਮ ਦਫ਼ਤਰ 30 ਸਤੰਬਰ ਤੱਕ ਹਰ ਸ਼ਨੀਵਾਰ, ਐਤਵਾਰ ਤੇ ਛੁੱਟੀ ਦੇ ਦਿਨ ਵੀ ਖੁੱਲ੍ਹਾ ਰਹੇਗਾ ਤਾਂ ਜੋ ਲੋਕ ਆਸਾਨੀ ਨਾਲ ਆਪਣਾ ਟੈਕਸ ਅਦਾ ਕਰ ਸਕਣ |