ਕਪੂਰਥਲਾ, 19 ਸਤੰਬਰ (ਵਿ.ਪ੍ਰ.)-ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਕਪੂਰਥਲਾ ਦੇ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਓਟ ਆਸਰਾ ਲੈਣ ਲਈ ਕਾਜਲ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿਚ ਭਾਈ ਸੁੱਚਾ ਸਿੰਘ ਦੀ ਦੇਖ ਰੇਖ ਹੇਠ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ | ਇਸ ਮੌਕੇ ਪਾਠ ਦੇ ਭੋਗ ਉਪਰੰਤ ਸੰਸਥਾ ਤੇ ਵਿਦਿਆਰਥਣਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਸੰਸਥਾ ਦੀ ਮੁਖੀ ਮਨਜੀਤ ਕੌਰ ਨੇ ਸਮਾਗਮ ਵਿਚ ਸ਼ਾਮਲ ਹੋਈਆਂ ਸੰਗਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਇਸ ਮੌਕੇ ਡਾ. ਸਵਿੰਦਰ ਅਰੋੜਾ, ਡਾ. ਪੂਜਾ ਲੂੰਬਾ, ਦੀਪਮਾਲਾ, ਸੁਖਜੀਤ ਸਿੰਘ, ਬਬਲੀ ਰਾਣੀ, ਮਨਦੀਪ ਕੌਰ, ਸੁਖਜੀਤ ਕੌਰ, ਰਾਜ ਕੁਮਾਰ ਸ਼ੁਕਲਾ ਆਦਿ ਹਾਜ਼ਰ ਸਨ |