15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਕੰਟੇਨਰ ਤੇ ਬੱਸ ਦੀ ਹੋਈ ਟੱਕਰ 'ਚ ਬੱਸ ਡਰਾਈਵਰ ਦੀ ਮੌਤ, ਪੁਲਿਸ ਵਲੋਂ ਕੇਸ ਦਰਜ

ਅਜੀਤ ਡੈਸਕ 21-09-2025
ਫਗਵਾੜਾ, 20 ਸਤੰਬਰ (ਹਰਜੋਤ ਸਿੰਘ ਚਾਨਾ)-ਕਨਟੇਨਰ ਤੇ ਬੱਸ ਦੀ ਹੋਈ ਟੱਕਰ 'ਚ ਬੱਸ ਡਰਾਈਵਰ ਦੀ ਹੋਈ ਮੌਤ ਦੇ ਸਬੰਧ 'ਚ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣੇਦਾਰ ਜਸਵਿੰਦਰਪਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਭੁੱਲਾਰਾਈ ਚੌਂਕ 'ਚ ਐਕਸੀਡੈਂਟ ਹੋਇਆ ਹੈ ਜਿਸ ਤੇ ਮੌਕੇ 'ਤੇ ਜਾ ਕੇ ਦੇਖਿਆ ਤਾਂ ਇੱਕ ਕਨਟੇਨਰ ਜਿਸਦੇ ਪਿਛਲੇ ਪਾਸੇ ਪੰਜਾਬ ਰੋਡਵੇਜ਼ ਦੀ ਬੱਸ ਅੰਮਿ੍ਤਸਰ ਨੰਬਰੀ ਪੀ.ਬੀ.02.ਬੀ.ਐਚ.3068 ਟਕਰਾਈ ਹੋਈ ਸੀ ਜਿਸ 'ਚ ਸਵਾਰੀਆਂ ਦੇ ਮਾਮੂਲੀ ਸੱਟਾਂ ਲੱਗੀਆਂ ਹੋਈਆਂ ਸਨ ਤੇ ਡਰਾਈਵਰ ਦੇ ਵੀ ਗੰਭੀਰ ਸੱਟਾਂ ਲੱਗੀਆਂ ਤੇ ਉਸਦੀ ਮੌਤ ਹੋ ਗਈ | ਜਾਂਚ ਦੌਰਾਨ ਪਤਾ ਲੱਗਾ ਹੈ ਕਿ ਕਨਟੇਨਰ ਦੇ ਅੱਗੇ ਕੋਈ ਵਹੀਕਲ ਅਚਾਨਕ ਆਉਣ ਨਾਲ ਕਨਟੇਨਰ ਦੇ ਪਿੱਛੇ ਬੱਸ ਵੱਜਣ ਨਾਲ ਐਕਸੀਡੈਂਟ ਹੋਇਆ ਹੈ | ਜਿਸ ਸਬੰਧ 'ਚ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਪਿਛਲੀ ਖ਼ਬਰ ਕਪੂਰਥਲਾ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ 'ਚ ਝੋਨੇ ਦੇ ਸੀਜ਼ਨ ਦੌਰਾਨ ਆ ਰਹੀਆਂ ਸਮੱਸਿਆਵਾਂ ਬਾਰੇ ਕੀਤਾ ਵਿਚਾਰ ਵਟਾਂਦਰਾ... ਅਗਲੀ ਖ਼ਬਰ ਦੁਕਾਨ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।