ਬੇਗੋਵਾਲ, 20 ਸਤੰਬਰ (ਸੁਖਜਿੰਦਰ ਸਿੰਘ)-ਸਬ ਡਵੀਜ਼ਨ ਭੁਲੱਥ ਦੇ ਡੀਐੱਸਪੀ ਕਰਨੈਲ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਥਾਣਾ ਮੁਖੀ ਬੇਗੋਵਾਲ ਹਰਜਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਨਜਾਇਜ਼ ਅਸਲੇ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਬੇਗੋਵਾਲ ਥਾਣਾ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਐੱਸ.ਆਈ. ਰਜਿੰਦਰਪਾਲ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਦੋ ਉਹ ਵੇਈਾ ਪੁਲ 'ਤੇ ਪੁੱਜੇ ਤਾਂ ਇਕ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਇਕ ਕਾਰ ਜਿਸਨੂੰ ਇਕ ਮੋਨਾ ਨੌਜਵਾਨ ਚਲਾ ਰਿਹਾ ਹੈ ਤੇ ਜਿਸ ਕੋਲ ਨਜਾਇਜ਼ ਅਸਲਾ ਹੈ | ਜਿਸ 'ਤੇ ਪੁਲਿਸ ਪਾਰਟੀ ਨੇ ਕਾਰ ਦਾ ਬੜੀ ਚੌਕਸੀ ਨਾਲ ਪਿੱਛਾ ਕੀਤਾ ਤੇ ਪਿੰਡ ਭਦਾਸ ਨੇੜੇ ਉਸ ਕਾਰ ਨੂੰ ਰੋਕ ਕੇ ਕਾਰ ਚਾਲਕ ਕੋਲੋਂ ਪੁੱਛਗਿੱਛ ਕੀਤੀ ਤਾਂ ਉਸਨੇ ਆਪਣਾ ਨਾਂਅ ਕੁਲਦੀਪ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਤਲਵੰਡੀ ਪੁਰਦਲ ਥਾਣਾ ਭੁਲੱਥ ਦੱਸਿਆ | ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸਦੀ ਡੱਬ 'ਚੋਂ ਇਕ ਨਜਾਇਜ਼ ਦੇਸੀ ਪਿਸਟਲ 32 ਬੋਰ ਤੇ 7 ਰੌਂਦ ਜ਼ਿੰਦਾ ਬਰਾਮਦ ਹੋਇਆ | ਜਿਸ 'ਤੇ ਉਸ ਵਿਰੁੱਧ ਥਾਣਾ ਬੇਗੋਵਾਲ ਵਿਚ ਆਰਮਜ਼ ਐਕਟ ਤਹਿਤ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ | ਥਾਣਾ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਤਾਂ ਜੋ ਉਸ ਤੋਂ ਹਰ ਪੁੱਛਗਿੱਛ ਕੀਤੀ ਜਾ ਸਕੇ | ਇਸ ਮੌਕੇ ਐੱਸ ਆਈ ਰਜਿੰਦਰਪਾਲ ਸਿੰਘ, ਮੁਣਸ਼ੀ ਹਰਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਜਰਨੈਲ ਸਿੰਘ ਆਦਿ ਹਾਜ਼ਰ ਸਨ |