15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ-ਐੱਸ.ਡੀ.ਐੱਮ ਡੈਵੀ ਗੋਇਲ <br/>

ਅਜੀਤ ਡੈਸਕ 21-09-2025
ਨਡਾਲਾ, 20 ਸਤੰਬਰ (ਰਘਬਿੰਦਰ ਸਿੰਘ)-ਉਪ ਮੰਡਲ ਮੈਜਿਸਟਰੇਟ ਭੁਲੱਥ ਡੈਵੀ ਗੋਇਲ ਆਈ.ਏ.ਐੱਸ ਦੀ ਅਗਵਾਈ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਨਡਾਲਾ ਵਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਬਲਾਕ ਦੇ ਪਿੰਡ ਮਕਸੂਦਪੁਰ, ਮਿਆਣੀ ਭੱਗੂਪੁਰੀਆ, ਅਵਾਨ ਭੀਖੇਸ਼ਾਹ, ਨਡਾਲੀ ਅਤੇ ਜੈਦ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ | ਇਨ੍ਹਾਂ ਕੈਂਪਾਂ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉੱਪ ਮੰਡਲ ਮੈਜਿਸਟਰੇਟ, ਭੁਲੱਥ, ਡੇਵੀ ਗੋਇਲ ਆਈ.ਏ.ਐੱਸ ਵੱਲੋਂ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਕਿਸਾਨਾਂ ਨੂੰ ਕੁਦਰਤੀ ਸੋਮੇ ਬਚਾਉਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਵੱਖ-ਵੱਖ ਤਰਾਂ ਦੀ ਮਸ਼ੀਨਰੀ ਸਬਸਿਡੀ ਤੇ ਦਿੱਤੀ ਜਾ ਰਹੀ ਹੈ ਜਿਸ ਦੀ ਵਰਤੋਂ ਕਰਕੇ ਕਿਸਾਨ ਪਰਾਲੀ ਦੀ ਸੰਭਾਲ ਕਰ ਸਕਦੇ ਹਨ | ਡਾ. ਸਤਨਾਮ ਸਿੰਘ ਖੇਤੀਬਾੜੀ ਅਫ਼ਸਰ ਨਡਾਲਾ ਨੇ ਕਿਹਾ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਸਾਡੇ ਕੁਦਰਤੀ ਸੋਮੇ ਹਵਾ, ਪਾਣੀ ਤੇ ਜ਼ਮੀਨ ਖ਼ਰਾਬ ਹੁੰਦੇ ਹਨ ਕਿਉਂਕਿ ਅੱਗ ਲਗਾਉਣ ਨਾਲ ਬਹੁਤ ਸਾਰੀਆਂ ਜ਼ਹਿਰੀਲੀਆਂ ਗੈਸਾਂ ਪੈਦਾ ਹੁੰਦੀਆਂ ਹਨ ਜੋ ਕਿ ਹਵਾ, ਪਾਣੀ ਅਤੇ ਜ਼ਮੀਨ ਨੂੰ ਦੂਸ਼ਿਤ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਹੀ ਵਾਹ ਦਿੱਤਾ ਜਾਵੇ ਤਾਂ ਇਸ ਨਾਲ ਸਾਡੇ ਕੁਦਰਤੀ ਸੋਮਿਆਂ ਦੀ ਵੀ ਸੰਭਾਲ ਹੋਵੇਗੀ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧੇਗੀ ਅਤੇ ਨਾਲ ਹੀ ਰਸਾਇਣਕ ਖਾਦਾਂ ਦੀ ਲੋੜ ਵੀ ਘੱਟ ਪਵੇਗੀ | ਇਸ ਮੌਕੇ ਬੋਲਦਿਆਂ ਡੀ ਐਸ ਪੀ ਭੁਲੱਥ ਵਲੋਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਮਿਲਾਉਣ ਲਈ ਬਹੁਤ ਸਾਰੀਆਂ ਮਸ਼ੀਨਾਂ ਉਪਲਬਧ ਹਨ ਜਿਵੇਂ ਕਿ ਸੁਪਰਸੀਡਰ, ਹੈਪੀਸੀਡਰ, ਐਮ ਬੀ ਪਲੋਅ ਆਦਿ ਉਹਨਾ ਕਿਹਾ ਕਿ ਜੇਕਰ ਫਿਰ ਵੀ ਕਿਸਾਨ ਅੱਗ ਲਗਾਉਂਦੇ ਹਨ ਤਾਂ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਕਿਸਾਨਾਂ ਵਿਰੁੱਧ ਸਖ਼ਤ ਕਾਨੰੂਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਤਹਿਸੀਲਦਾਰ ਭੁਲੱਥ ਵਲੋਂ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ ਗਿਆ | ਇਹਨਾਂ ਕੈਂਪਾਂ ਨੂੰ ਸਫਲ ਬਣਾਉਣ ਵਿੱਚ ਮੁਨੀਮ ਕੁਮਾਰ ਖੇਤੀਬਾੜੀ ਵਿਸਥਾਰ ਅਫ਼ਸਰ, ਬਲਵਿੰਦਰ ਦੇਵਗਨ ਬੀਟੀਐਮ ਤੇ ਜਗਦੀਸ਼ ਸਿੰਘ ਏਟੀਐਮ ਦਾ ਵਿਸ਼ੇਸ਼ ਯੋਗਦਾਨ ਰਿਹਾ | ਇਨ੍ਹਾਂ ਕੈਂਪਾਂ ਵਿੱਚ ਇਲਾਕੇ ਦੇ ਅਗਾਂਹ ਵਧੂ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ |

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਮੁਸਲਿਮ ਭਾਈਚਾਰੇ ਨੂੰ ਮਿਲ ਰਿਹਾ ਹੈ ਵੱਡਾ ਸਤਿਕਾਰ:- ਮੁਹੰਮਦ ਮਿਹਰਬਾਨ <br/> ਅਗਲੀ ਖ਼ਬਰ ਪੰਜਾਬ 'ਚ ਰਹਿਣ ਲਈ ਪ੍ਰਵਾਸੀਆਂ 'ਤੇ ਕਾਨੂੰਨ ਲਾਗੂ ਹੋਣਾ ਚਾਹੀਦਾ ਹੈ-ਵਿਰਸਾ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।