15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਗੁਰੂ ਨਾਨਕ ਖ਼ਾਲਸਾ ਕਾਲਜ ਵਲੋਂ ਕੱਢੀ ਗਈ ਐਚ. ਆਈ.ਵੀ. ਸੰਬੰਧੀ ਰੈਲੀ <br/>

ਅਜੀਤ ਡੈਸਕ 21-09-2025
ਸੁਲਤਾਨਪੁਰ ਲੋਧੀ, 20 ਸਤੰਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਕਾਰਜਕਾਰੀ ਪਿ੍ੰ: ਮੈਡਮ ਜਸਬੀਰ ਕੌਰ ਦੀ ਅਗਵਾਈ ਹੇਠ ਐੱਨ.ਐੱਸ.ਐੱਸ ਵਿਭਾਗ ਦੇ ਮੁਖੀ ਪ੍ਰੋਫੈਸਰ ਰਿਸ਼ੂ ਬਾਲਾ ਵੱਲੋਂ ਐਚ. ਆਈ. ਵੀ ਤੇ ਏਡਜ਼ ਪ੍ਰਤੀ ਜਾਗਰੂਕਤਾ ਸਬੰਧੀ ਇੱਕ ਰੈਲੀ ਕੱਢੀ ਗਈ | ਇਸ ਮੌਕੇ ਵਿਦਿਆਰਥੀਆਂ ਨੇ ਪੋਸਟਰਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ | ਇਸ ਰੈਲੀ ਦਾ ਉਦੇਸ਼ ਐਚ ਆਈ. ਵੀ ਅਤੇ ਏਡਜ਼ ਦੇ ਮਾਰੂ ਪ੍ਰਭਾਵਾਂ ਤੋਂ ਬਚਾਅ ਸਬੰਧੀ ਜਾਗਰੂਕ ਕਰਨਾ ਸੀ | ਇਸ ਰੈਲੀ ਵਿਚ ਪ੍ਰੋ. ਸੁਖਪਾਲ ਸਿੰਘ ਕੋਆਰਡੀਨੇਟਰ ਲੜਕੀਆਂ ਵਿੰਗ, ਪ੍ਰੋ.ਗੁਰਪ੍ਰੀਤ ਕੌਰ, ਪ੍ਰੋ. ਜਸਵੀਰ ਕੌਰ, ਪ੍ਰੋ. ਸੰਦੀਪ ਕੌਰ, ਪ੍ਰੋ. ਰਮਨ, ਪ੍ਰੋ.ਪ੍ਰਵੀਨ ਕੌਰ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਐਲਪਾਈਨ ਸਕੂਲ 23 ਨੂੰ ਮਨਾਏਗਾ ਵਿਸ਼ਵ ਪੰਜਾਬੀ ਦਿਵਸ <br/> ਅਗਲੀ ਖ਼ਬਰ ਆਰ.ਸੀ.ਐੱਫ. ਨੇ ਰੇਲ ਡੱਬਿਆਂ ਦੇ ਸਾਮਾਨ ਦੀ ਸਪਲਾਈ ਤੇ ਤਕਨੀਕੀ ਜ਼ਰੂਰਤਾਂ ਨੂੰ ਸਮਝਣ ਲਈ ਵਿਕਰੇਤਾ ਨੂੰ ਇਕ ਪਲੇਟਫ਼ਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।