15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਐਲਪਾਈਨ ਸਕੂਲ 23 ਨੂੰ ਮਨਾਏਗਾ ਵਿਸ਼ਵ ਪੰਜਾਬੀ ਦਿਵਸ <br/>

ਅਜੀਤ ਡੈਸਕ 21-09-2025
ਭੁਲੱਥ, 20 ਸਤੰਬਰ (ਮਨਜੀਤ ਸਿੰਘ ਰਤਨ)-ਐਲਪਾਈਨ ਸਕੂਲ ਭੁਲੱਥ ਵਿਖੇ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਚੇਅਰਮੈਨ ਬਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਇਸ ਦਿਨ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਪੰਜਾਬੀ ਪਹਿਰਾਵੇ ਵਿਚ ਆਉਣਗੇ ਅਤੇ ਨਿਰੋਲ ਪੰਜਾਬੀ ਭਾਸ਼ਾ ਵਿਚ ਗੱਲਬਾਤ ਕਰਨਗੇ | ਹਰ ਇੱਕ ਵਿਦਿਆਰਥੀ ਇੱਕ ਪੰਨਾ ਗੁਰਮੁਖੀ ਲਿਪੀ ਦਾ ਸੁੰਦਰ ਲਿਖਾਈ ਵਿਚ ਲਿਖ ਕੇ ਸੋਸ਼ਲ ਮੀਡੀਆ ਉੱਪਰ ਅਪਲੋਡ ਕਰੇਗਾ | ਇਸ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਸਦੀਆਂ ਤੋਂ ਪੰਜਾਬੀਆਂ ਦੀ ਸਭਿਆਚਾਰਕ ਅਤੇ ਸਾਹਿਤਕ ਬੋਲੀ ਦਾ ਹੱਕ ਬਣਦਾ ਹੈ ਕਿ ਵਿਸ਼ਵ ਵਿਚ ਵੱਸਦੇ ਸਮੂਹ ਪੰਜਾਬੀ ਹਰ ਸਾਲ ਇੱਕ ਦਿਨ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ | ਪੰਜਾਬੀ ਬੋਲੀ ਨੂੰ ਇਹ ਹੱਕ ਦੇਣ ਲਈ ਸਕੂਲ ਵੱਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਹਰ ਸਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ |

ਪਿਛਲੀ ਖ਼ਬਰ ਦਾਣਾ ਮੰਡੀ ਭੁਲੱਥ ਵਿਖੇ ਝੋਨੇ ਦੀ ਆਮਦ ਸ਼ੁਰੂ <br/> ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਲੋਂ ਕੱਢੀ ਗਈ ਐਚ. ਆਈ.ਵੀ. ਸੰਬੰਧੀ ਰੈਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।