15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਦਾਣਾ ਮੰਡੀ ਭੁਲੱਥ ਵਿਖੇ ਝੋਨੇ ਦੀ ਆਮਦ ਸ਼ੁਰੂ <br/>

ਅਜੀਤ ਡੈਸਕ 21-09-2025
ਭੁਲੱਥ, 20 ਸਤੰਬਰ (ਮਨਜੀਤ ਸਿੰਘ ਰਤਨ)-ਮਾਰਕੀਟ ਕਮੇਟੀ ਭੁਲੱਥ ਅਧੀਨ ਪੈਂਦੀ ਭੁਲੱਥ ਮੰਡੀ ਵਿਚ ਝੋਨੇ ਦੀ ਆਮਦ ਹੋ ਚੁੱਕੀ ਹੈ | ਜਿਸਨੂੰ ਮੁੱਖ ਰੱਖਦੇ ਹੋਏ ਆੜ੍ਹਤੀਆਂ ਨੇ ਝੋਨੇ ਦੀ ਫ਼ਸਲ ਨੂੰ ਪੱਖਾ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 16 ਸਤੰਬਰ ਤੋਂ ਝੋਨੇ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਸ਼ੁਰੂ ਹੈ | ਇਸ ਸੰਬੰਧ ਵਿਚ ਸਰਕਾਰੀ ਅਮਲੇ ਦੀਆਂ ਡਿਊਟੀਆਂ ਵੀ ਲੱਗ ਚੁੱਕੀਆਂ ਹਨ | ਪਰ ਭੁਲੱਥ ਮੰਡੀ ਵਿਚ ਜੋ ਝੋਨੇ ਦੀ ਫ਼ਸਲ ਦੁਪਹਿਰ ਤੱਕ ਪਹੁੰਚੀ ਸੀ | ਉਸਦੀ ਖ਼ਰੀਦ ਅੱਜ ਸ਼ੁਰੂ ਨਹੀਂ ਹੋ ਸਕੀ | ਇਸ ਸੰਬੰਧੀ ਜਦੋਂ ਮਾਰਕੀਟ ਕਮੇਟੀ ਭੁਲੱਥ ਦੇ ਸਕੱਤਰ ਹਰਪ੍ਰੀਤ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਝੋਨੇ ਦੀ ਫ਼ਸਲ ਦੀਆਂ ਕੁਝ ਢੇਰੀਆਂ ਭੁਲੱਥ ਮੰਡੀ ਵਿਚ ਆਈਆਂ ਹਨ | ਪਰ ਇਸ ਝੋਨੇ ਵਿਚ ਨਮੀ ਦੀ ਮਾਤਰਾ ਵੱਧ ਹੈ | ਜਿਸ ਕਰਕੇ ਸਰਕਾਰੀ ਹਦਾਇਤਾਂ ਮੁਤਾਬਿਕ ਵੱਧ ਨਮੀ ਵਾਲੇ ਝੋਨੇ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਨਹੀਂ ਹੋ ਸਕਦੀ | ਇਸ ਲਈ ਇੱਥੇ ਹਾਲੇ ਸਰਕਾਰੀ ਖ਼ਰੀਦ ਸ਼ੁਰੂ ਨਹੀਂ ਹੋ ਸਕੀ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਕਟਾਈ ਵਿਚ ਜਲਦਬਾਜ਼ੀ ਨਾ ਕਰਨ ਅਤੇ ਮੰਡੀ ਵਿਚ ਸੁੱਕਾ ਝੋਨਾ ਲੈ ਕੇ ਹੀ ਆਉਣ |

ਪਿਛਲੀ ਖ਼ਬਰ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਅੱਜ ਹੋਣ ਵਾਲੇ ਗੁਰਮਤਿ ਸਮਾਗਮ ਲਈ ਸੰਗਤਾਂ 'ਚ ਭਾਰੀ ਉਤਸ਼ਾਹ <br/> ਅਗਲੀ ਖ਼ਬਰ ਐਲਪਾਈਨ ਸਕੂਲ 23 ਨੂੰ ਮਨਾਏਗਾ ਵਿਸ਼ਵ ਪੰਜਾਬੀ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।