15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਗੁਰਦੁਆਰਾ ਗੁਰੂ ਕਾ ਬਾਗ ਵਿਖੇ ਅੱਜ ਹੋਣ ਵਾਲੇ ਗੁਰਮਤਿ ਸਮਾਗਮ ਲਈ ਸੰਗਤਾਂ 'ਚ ਭਾਰੀ ਉਤਸ਼ਾਹ <br/>

ਅਜੀਤ ਡੈਸਕ 21-09-2025
ਸੁਲਤਾਨਪੁਰ ਲੋਧੀ, 20 ਸਤੰਬਰ (ਨਰੇਸ਼ ਹੈਪੀ)-ਬੁੱਢਾ ਦਲ ਪੰਜਵਾਂ ਤਖ਼ਤ ਛਾਉਣੀ ਸੁਲਤਾਨਪੁਰ ਲੋਧੀ ਦੇ ਮੁਖੀ ਬਾਬਾ ਜਗਜੀਤ ਸਿੰਘ ਅਤੇ ਬਾਬਾ ਹਰਪ੍ਰੀਤ ਸਿੰਘ ਮੁਖੀ ਬੁੱਢਾ ਦਲ ਛਾਉਣੀ ਹੱਟ ਸਾਹਿਬ ਵਾਲਿਆਂ ਨੇ ਦੱਸਿਆ ਕਿ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਕਾ ਬਾਗ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਬਾਬਾ ਸ੍ਰੀ ਚੰਦ ਜੀ ਵੈੱਲਫੇਅਰ ਟਰੱਸਟ ਦੇ ਸਹਿਯੋਗ ਨਾਲ ਆਰੰਭ ਕਰਵਾਏ ਹਰ ਐਤਵਾਰ ਦੇ ਹਫ਼ਤਾਵਾਰੀ ਗੁਰਮਤਿ ਸਮਾਗਮ ਲਈ ਇਲਾਕੇ ਦੀਆਂ ਸਮੂਹ ਸੰਗਤਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 21 ਸਤੰਬਰ ਨੂੰ ਗੁਰਦੁਆਰਾ ਗੁਰੂ ਕਾ ਬਾਗ ਸਾਹਿਬ ਵਿਖੇ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਇਸ ਸਮੇਂ ਬਾਬਾ ਸ੍ਰੀ ਚੰਦ ਜੀ ਵੈੱਲਫੇਅਰ ਟਰੱਸਟ ਦੇ ਪ੍ਰਧਾਨ ਰਾਜਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਲਾਕੇ ਦੀਆਂ ਸਿੱਖ ਸੰਗਤਾਂ ਵੱਲੋਂ ਹਰ ਐਤਵਾਰ ਦੁਪਹਿਰ 12 ਤੋਂ 4 ਵਜੇ ਤੱਕ ਸ੍ਰੀ ਜਪੁਜੀ ਸਾਹਿਬ ਦੇ ਪੰਜ ਪਾਠ, ਸ੍ਰੀ ਚੌਪਈ ਸਾਹਿਬ ਦੇ ਦੋ ਪਾਠ ਤੇ ਸ੍ਰੀ ਸੁਖਮਨੀ ਸਾਹਿਬ ਦੇ ਇਕ ਪਾਠਾਂ ਤੋਂ ਇਲਾਵਾ ਸ੍ਰੀ ਅਨੰਦ ਸਾਹਿਬ ਜੀ ਦੀ ਬਾਣੀ ਦਾ 6 ਪੌੜੀਆਂ ਪਾਠ ਪੂਰੀ ਸ਼ਰਧਾ ਨਾਲ ਕੀਤੇ ਜਾਣਗੇ | ਉਨ੍ਹਾਂ ਨਾਲ ਇਸ ਮੌਕੇ ਭਾਈ ਹਰਪ੍ਰੀਤ ਸਿੰਘ ਮੁਖੀ ਬੁੱਢਾ ਦਲ ਛਾਉਣੀ, ਪ੍ਰਦੀਪ ਸਿੰਘ, ਬਲਬੀਰ ਸਿੰਘ, ਹੀਰਾ ਸਿੰਘ, ਅਮਰੀਕ ਸਿੰਘ, ਸੁਖਵਿੰਦਰ ਸਿੰਘ, ਸਤਨਾਮ ਪਾਲ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਖ਼ੁਸ਼ਗਵਾਰ ਮਾਹੌਲ 'ਚ ਹੋਈ ਨਗਰ ਪੰਚਾਇਤ ਨਡਾਲਾ ਦੀ ਪਲੇਠੀ ਮੀਟਿੰਗ <br/> ਅਗਲੀ ਖ਼ਬਰ ਦਾਣਾ ਮੰਡੀ ਭੁਲੱਥ ਵਿਖੇ ਝੋਨੇ ਦੀ ਆਮਦ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।