15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਮਾਸੂਮ ਬੱਚੇ ਦੇ ਕਾਤਲ ਨੂੰ ਸਜ਼ਾ ਦਿਵਾਉਣ ਲਈ ਫਾਸਟ ਟਰੈਕ ਕੋਰਟ ਦਾ ਗਠਨ ਕੀਤਾ ਜਾਵੇ-ਓਮਕਾਰ ਕਾਲੀਆ <br/>

ਅਜੀਤ ਡੈਸਕ 21-09-2025
ਕਪੂਰਥਲਾ, 20 ਸਤੰਬਰ (ਵਿ.ਪ੍ਰ.)-ਸ਼ਿਵ ਸੈਨਾ ਉਧਵ ਬਾਲਾ ਸਾਹਿਬ ਠਾਕਰੇ ਦੇ ਸੂਬਾਈ ਬੁਲਾਰੇ ਓਮਕਾਰ ਕਾਲੀਆ ਨੇ ਬੀਤੇ ਦਿਨੀਂ ਹੁਸ਼ਿਆਰਪੁਰ ਵਿਚ 5 ਸਾਲਾ ਮਾਸੂਮ ਬੱਚੇ ਦੀ ਬੇਰਹਿਮੀ ਨਾਲ ਹੱਤਿਆ ਕਰਨ ਵਾਲੇ ਵਿਅਕਤੀ ਨੂੰ ਸਖ਼ਤ ਸਜਾ ਦਿਵਾਉਣ ਲਈ ਫਾਸਟ ਟਰੈਕ ਕੋਰਟ ਦੇ ਗਠਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਉਹ ਲਗਾਤਾਰ ਮੰਗ ਕਰਦੇ ਆ ਰਹੇ ਹਨ ਕਿ ਪੰਜਾਬ ਵਿਚ ਰਹਿਣ ਵਾਲੇ ਸਾਰੇ ਪ੍ਰਵਾਸੀ ਮਜ਼ਦੂਰਾਂ ਦੇ ਆਧਾਰ ਕਾਰਡ ਤੇ ਹੋਰ ਪਹਿਚਾਣ ਪੱਤਰਾਂ ਦੀ ਪੁਲਿਸ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਤੇ ਜਿਹੜੇ ਵਿਅਕਤੀ ਦੋਸ਼ੀ ਪਾਏ ਜਾਂਦੇ ਹਨ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਮਕਾਨ ਮਾਲਕਾਂ ਨੂੰ ਵੀ ਇਹ ਅਪੀਲ ਕੀਤੀ ਕਿ ਕਿਸੇ ਵੀ ਪ੍ਰਵਾਸੀ ਜਾਂ ਬਾਹਰਲੇ ਵਿਅਕਤੀ ਨੂੰ ਆਪਣਾ ਮਕਾਨ ਕਿਰਾਏ 'ਤੇ ਦੇਣ ਤੋਂ ਪਹਿਲਾਂ ਉਸਦੀ ਪੁਲਿਸ ਕੋਲੋਂ ਜਾਂਚ ਕਰਵਾਈ ਜਾਵੇ | ਉਨ੍ਹਾਂ ਪ੍ਰਵਾਸੀ ਮਜ਼ਦੂਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਕਿਸਮ ਦੀ ਭੜਕਾਹਟ ਵਿਚ ਆ ਕੇ ਕੋਈ ਗੈਰ ਕਾਨੂੰਨੀ ਕਾਰਵਾਈ ਨਾ ਕਰਨ |

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਮੀਟਿੰਗ 'ਚ ਵੱਖ-ਵੱਖ ਮੁੱਦਿਆਂ 'ਤੇ ਅਹਿਮ ਵਿਚਾਰਾਂ ਅਗਲੀ ਖ਼ਬਰ ਖ਼ੁਸ਼ਗਵਾਰ ਮਾਹੌਲ 'ਚ ਹੋਈ ਨਗਰ ਪੰਚਾਇਤ ਨਡਾਲਾ ਦੀ ਪਲੇਠੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।