15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਨਡਾਲਾ ਵਿਚ ਪੋਸ਼ਣ ਮਾਹ ਸੰਬੰਧੀ ਸਮਾਗਮ ਕਰਵਾਇਆ <br/>

ਅਜੀਤ ਡੈਸਕ 21-09-2025
ਨਡਾਲਾ, 20 ਸਤੰਬਰ (ਰਘਬਿੰਦਰ ਸਿੰਘ)-ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਨਡਾਲਾ ਬਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਆਂਗਣਵਾੜੀ ਸੈਂਟਰ ਨਡਾਲਾ (ਕੋਡ 102) ਵਿਚ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ | ਸਮਾਰੋਹ ਦੀ ਸ਼ੁਰੂਆਤ ਸਹੁੰ ਚੁੱਕ ਕੇ ਕੀਤੀ ਗਈ | ਇਸ ਮੌਕੇ ਗਰਭਵਤੀ ਔਰਤਾਂ ਅਤੇ ਨਰਸਿੰਗ ਮਾਵਾਂ ਨੂੰ ਸੰਤੁਲਿਤ ਖੁਰਾਕ ਲੈਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ | ਨਾਲ ਹੀ ਛਾਤੀ ਦੇ ਦੁੱਧ ਦੀ ਮਹੱਤਤਾ ਤੇ ਇਸ ਦੇ ਬੱਚਿਆਂ ਦੀ ਤੰਦਰੁਸਤੀ 'ਤੇ ਪੈਣ ਵਾਲੇ ਚੰਗੇ ਅਸਰਾਂ ਬਾਰੇ ਵੀ ਵਿਸਥਾਰ ਨਾਲ ਰੌਸ਼ਨੀ ਪਾਈ ਗਈ | ਇਸ ਸਮਾਗਮ ਵਿਚ ਸੁਪਰਵਾਈਜ਼ਰ ਮੈਡਮ ਰਜਿੰਦਰ ਕੌਰ, ਵਰਨ ਕੌਰ, ਕੰਵਲਜੀਤ ਕੌਰ ਸਮੇਤ ਆਂਗਣਵਾੜੀ ਵਰਕਰਾਂ ਕੁਲਵਿੰਦਰ ਕੌਰ, ਬਲਵਿੰਦਰ ਕੌਰ, ਪੂਜਾ ਰਾਣੀ, ਸਸੀ ਬਾਲਾ, ਪਰਮਜੀਤ ਕੌਰ, ਰਾਜਵਿੰਦਰ ਕੌਰ, ਸੁਖਵੰਤ ਕੌਰ ਅਤੇ ਹੋਰ ਮੈਂਬਰ ਹਾਜ਼ਰ ਸਨ | ਇਸੇ ਤਰ੍ਹਾਂ ਪਿੰਡ ਮਾਡਲ ਟਾਊਨ ਦੇ ਆਂਗਣਵਾੜੀ ਸੈਂਟਰਾਂ 117, 118 ਅਤੇ 119 ਵਿਚ ਵੀ ਪੋਸ਼ਣ ਮਾਹ ਦਿਵਸ ਮਨਾਇਆ ਗਿਆ | ਇਸ ਮੌਕੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ, ਉਪਰੰਤ ਆਂਗਣਵਾੜੀ ਵਰਕਰ ਮੈਡਮ ਸੰਤੋਸ਼ ਕੁਮਾਰੀ ਸ਼ਰਮਾ ਅਤੇ ਆਂਗਣਵਾੜੀ ਵਰਕਰ ਸੀਮਾ ਵੱਲੋਂ ਆਈਆਂ ਹੋਈਆਂ ਔਰਤਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ ਗਿਆ ਅਤੇ ਗਰਭਵਤੀ ਔਰਤਾਂ ਨੂੰ ਕਿਵੇਂ ਦੀ ਖੁਰਾਕ ਲੈਣੀ ਚਾਹੀਦੀ ਹੈ, ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਬੱਚਿਆਂ ਨੂੰ ਸਹੀ ਆਹਾਰ ਦੇਣ ਬਾਰੇ ਵੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰੋਜ ਆਂਗਣਵਾੜੀ ਹੈਲਪਰ, ਰਾਜਵਿੰਦਰ ਕੌਰ ਹੈਲਪਰ ਸਮੇਤ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਖੱਸਣ ਵਿਖੇ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨ ਅਗਲੀ ਖ਼ਬਰ ਪ੍ਰਵਾਸੀਆਂ ਵਲੋਂ ਬਾਬਾ ਵਿਸ਼ਵਕਰਮਾ ਜੀ ਦਾ ਪਵਿੱਤਰ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।