15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਏਕੋਸ ਐਸੋਸੀਏਸ਼ਨ ਓਵਰਸੀਜ਼ ਸਟੱਡੀਜ਼ ਨੇ ਹੜ੍ਹ ਪੀੜਤਾਂ ਦੀ ਕੀਤੀ ਮਦਦ

ਅਜੀਤ ਡੈਸਕ 21-09-2025
ਸੁਲਤਾਨਪੁਰ ਲੋਧੀ, 20 ਸਤੰਬਰ (ਨਰੇਸ਼ ਹੈਪੀ)-ਏਕੋਸ ਐਸੋਸੀਏਸ਼ਨ ਆਫ ਕੰਸਲਟੈਂਟਸ ਫ਼ਾਰ ਓਵਰਸੀਜ਼ ਸਟੱਡੀਜ਼ ਦੇ ਪ੍ਰਧਾਨ ਅਸ਼ੋਕ ਭਾਟੀਆ ਦੀ ਅਗਵਾਈ ਹੇਠ ਸਮੂਹ ਮੈਂਬਰਾਂ ਨੇ ਅੱਜ ਟਰੈਕਟਰ ਰਾਹੀਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ | ਉਨ੍ਹਾਂ ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਏਕੋਸ ਐਸੋਸੀਏਸ਼ਨ ਆਫ ਕੰਸਲਟੈਂਟਸ ਫ਼ਾਰ ਓਵਰਸੀਜ਼ ਸਟੱਡੀਜ਼ ਦੀ ਤਰਫੋਂ ਪ੍ਰਧਾਨ ਅਸ਼ੋਕ ਭਾਟੀਆ, ਰਾਕੇਸ਼ ਪਰਾਸ਼ਰ, ਅਮਿਤੋਜ ਸਿੰਘ ਕੰਬੋਜ, ਆਸ਼ੀਸ਼ ਆਹੂਜਾ, ਭਰਤ ਸ਼ਰਮਾ, ਪਰਮਜੀਤ ਸਿੰਘ ਘੁੰਮਣ ਅਤੇ ਜਗਮੋਹਨ ਸਿੰਘ ਨੇ ਕਿਸਾਨ ਆਗੂ ਪਰਮਜੀਤ ਸਿੰਘ ਬਾਊਪੁਰ ਅਤੇ ਪਿੰਡ ਦੇ ਵਸਨੀਕਾਂ ਨੂੰ ਡੈਮ ਨਿਰਮਾਣ ਲਈ 1300 ਲੀਟਰ ਡੀਜ਼ਲ ਲਈ 1 ਲੱਖ 25 ਹਜ਼ਾਰ ਦਾ ਚੈੱਕ ਸੌਂਪਿਆ | ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਇੱਥੇ ਪਿੰਡ ਵਾਸੀਆਂ ਨਾਲ ਸੰਪਰਕ ਕੀਤਾ ਸੀ ਅਤੇ ਉਨ੍ਹਾਂ ਨੇ ਰਾਹਤ ਸਮਗਰੀ ਲਿਆਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ ਜਿਸ ਤੋਂ ਬਾਅਦ ਸਾਨੂੰ ਡੀਜ਼ਲ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਸੀ | ਉਨ੍ਹਾਂ ਕਿਹਾ ਕਿ ਅਸੀਂ ਆਉਣ ਵਾਲੇ ਦਿਨਾਂ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਹੋਰ ਵੀ ਮਦਦ ਕਰਾਂਗੇ | ਉਨ੍ਹਾਂ ਸਾਰੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਤਾਂ ਜੋ ਸਾਡੇ ਕਿਸਾਨ ਭਰਾ ਦੁਬਾਰਾ ਇੱਕ ਵਧੀਆ ਜ਼ਿੰਦਗੀ ਜੀ ਸਕਣ | ਉਨ੍ਹਾਂ ਕਿਹਾ ਕਿ ਖ਼ਾਲਸਾ ਏਡ ਤੇ ਸਾਡੀਆਂ ਸੰਸਥਾਵਾਂ ਇਲਾਕੇ ਵਿਚ ਲਗਾਤਾਰ ਸ਼ਾਨਦਾਰ ਕੰਮ ਕਰ ਰਹੀਆਂ ਹਨ | ਇਸ ਮੌਕੇ ਕਿਸਾਨ ਆਗੂ ਪਰਮਜੀਤ ਸਿੰਘ ਬਾਊਪੁਰ ਨੇ ਏਕੋਸ ਐਸੋਸੀਏਸ਼ਨ ਆਫ਼ ਕੰਸਲਟੈਂਟਸ ਫ਼ਾਰ ਓਵਰਸੀਜ਼ ਸਟੱਡੀਜ਼ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਤੁਸੀਂ ਸਾਡੇ ਔਖੇ ਸਮੇਂ ਦੌਰਾਨ ਬਹੁਤ ਮਦਦ ਕੀਤੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਡੀਜ਼ਲ ਅਤੇ ਮਿੱਟੀ ਲਿਆਉਣ ਤਾਂ ਜੋ ਬੰਨ ਦੇ ਮੁੜ ਨਿਰਮਾਣ ਤੋਂ ਬਾਅਦ ਉਹ ਆਪਣੀ ਜ਼ਮੀਨ ਨੂੰ ਵਾਹੀਯੋਗ ਬਣਾ ਸਕਣ | ਉਨ੍ਹਾਂ ਕਿਹਾ ਕਿ ਸਾਡੇ ਕਿਸਾਨਾਂ ਨੂੰ ਬਹੁਤ ਵਿੱਤੀ ਨੁਕਸਾਨ ਹੋਇਆ ਹੈ ਜਿਸਦੀ ਭਰਪਾਈ ਕਰਨਾ ਬਹੁਤ ਮੁਸ਼ਕਲ ਹੈ, ਪਰ ਪੰਜਾਬ ਦੇ ਲੋਕ ਸਾਡਾ ਬਹੁਤ ਸਮਰਥਨ ਕਰ ਰਹੇ ਹਨ, ਜਿਸ ਲਈ ਉਹ ਪੰਜਾਬੀਆਂ ਦਾ ਕਰਜ਼ਾ ਨਹੀਂ ਮੋੜ ਸਕਦੇ | ਇਸ ਮੌਕੇ ਏਕੋਸ ਐਸੋਸੀਏਸ਼ਨ ਆਫ ਕੰਸਲਟੈਂਟਸ ਫ਼ਾਰ ਓਵਰਸੀਜ਼ ਸਟੱਡੀਜ਼ ਵੱਲੋਂ ਪ੍ਰਧਾਨ ਅਸ਼ੋਕ ਭਾਟੀਆ, ਰਾਕੇਸ਼ ਪਰਾਸ਼ਰ, ਅਮਿਤੋਜ ਸਿੰਘ ਕੰਬੋਜ, ਆਸ਼ੀਸ਼ ਆਹੂਜਾ, ਭਰਤ ਸ਼ਰਮਾ, ਪਰਮਜੀਤ ਸਿੰਘ ਘੁੰਮਣ, ਜਗਮੋਹਨ ਸਿੰਘ, ਗੁਰਜੀਤ ਸਿੰਘ ਗੋਰੀ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਕਰਵਾ ਰਿਹਾ ਫੌਗਿੰਗ <br/> ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਖੱਸਣ ਵਿਖੇ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।