ਕਪੂਰਥਲਾ, 20 ਸਤੰਬਰ (ਵਿ.ਪ੍ਰ.)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੱਛਰਾਂ ਕਾਰਨ ਪੈਦਾ ਹੋਣ ਵਾਲੀਆਂ ਬਿਮਾਰੀਆਂ, ਡੇਂਗੂ ਤੋਂ ਬਚਾਅ ਲਈ ਲਗਾਤਾਰ ਫੌਗਿੰਗ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਤਾਇਨਾਤ ਟੀਮਾਂ ਰੋਜ਼ਾਨਾ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਫੋਗਿੰਗ ਕਰ ਰਹੀਆਂ ਹਨ ਤੇ ਇਸਤੋਂ ਇਲਾਵਾ ਮੱਛਰਾਂ ਦੀ ਰੋਕਥਾਮ ਲਈ ਸਪਰੇਅ ਵੀ ਕਰਵਾਈ ਜਾ ਰਹੀ ਹੈ | ਇਸਤੋਂ ਇਲਾਵਾ ਪ੍ਰਸ਼ਾਸਨ ਵਲੋਂ ਓਡੋਮਾਸ ਤੇ ਮੱਛਰਦਾਨੀ ਦੀ ਵੰਡ ਵੀ ਕੀਤੀ ਹੈ ਤਾਂ ਜੋ ਮੱਛਰ ਦੀ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕ ਬਚ ਸਕਣ |