ਭੰਡਾਲ ਬੇਟ, 20 ਸਤੰਬਰ (ਜੋਗਿੰਦਰ ਸਿੰਘ ਜਾਤੀਕੇ)-ਯੂਥ ਆਗੂ ਸੁਰਜੀਤ ਸਿੰਘ ਗੋਰਾ ਨੂੰ ਆਮ ਆਦਮੀ ਪਾਰਟੀ ਦਾ ਹਲਕਾ ਭੁਲੱਥ ਦੇ ਯੂਥ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ | ਇਸ ਮੌਕੇ ਸੁਰਜੀਤ ਸਿੰਘ ਗੋਰਾ ਨੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ, ਯੂਥ ਦੇ ਪੰਜਾਬ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ, ਦੁਆਬਾ ਜ਼ੋਨ ਦੇ ਇੰਚਾਰਜ ਜਸਪ੍ਰੀਤ ਸਿੰਘ ਰੋਬੀ ਕੰਗ, ਰੂਬਲ ਸੰਧੂ, ਯੂਥ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਫ਼ਤਿਹ ਦਾ ਇਸ ਨਿਯੁਕਤੀ ਲਈ ਧੰਨਵਾਦ ਕੀਤਾ ਅਤੇ ਕਿਹਾ ਕੇ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ ਨੂੰ ਪੂਰੀ ਤਨਦੇਹੀ ਨਾਲ਼ ਨਿਭਾਉਣਗੇ |