15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਐੱਚ.ਆਈ.ਵੀ. (ਏਡਜ਼) ਜਾਗਰੂਕਤਾ ਤੇ ਸਹੁੰ ਚੁੱਕ ਸਮਾਗਮ ਕਰਵਾਇਆ <br/>

ਅਜੀਤ ਡੈਸਕ 21-09-2025
ਸੁਲਤਾਨਪੁਰ ਲੋਧੀ, 20 ਸਤੰਬਰ (ਨਰੇਸ਼ ਹੈਪੀ)-ਐੱਸ.ਡੀ. ਕਾਲਜ ਫ਼ਾਰ ਵੋਮੈਨ ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਤੇ ਐੱਨ.ਐੱਸ.ਐੱਸ. ਵਿਭਾਗ ਵਲੋਂ ਪਿ੍ੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਵਿਚ ਐੱਚ.ਆਈ.ਵੀ. (ਏਡਜ਼) ਜਾਗਰੂਕਤਾ ਤੇ ਸਹੁੰ ਚੁੱਕ ਸਮਾਗਮ ਕਰਾਇਆ ਗਿਆ | ਜਿਸ ਦਾ ਮੁੱਖ ਉਦੇਸ਼ ਐੱਚ.ਆਈ.ਵੀ (ਏਡਜ਼) ਬਾਰੇ ਜਾਗਰੂਕਤਾ ਪੈਦਾ ਕਰਨਾ ਤੇ ਇਕ ਸਹਾਇਕ ਭਾਈਚਾਰੇ ਨੂੰ ਉਤਸ਼ਾਹਿਤ ਕਰਨ ਲਈ ਸਾਡੀ ਸਮੂਹਿਕ ਵਚਨਬੱਧਤਾ 'ਤੇ ਜ਼ੋਰ ਦੇਣਾ ਰਿਹਾ | ਇਸ ਮੌਕੇ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਦੁਆਰਾ ਸਹੁੰ ਚੁੱਕੀ ਅਤੇ ਪ੍ਰਣ ਕੀਤਾ ਕਿ ਐੱਚ.ਆਈ.ਵੀ (ਏਡਜ਼) ਬਾਰੇ ਹੋਰ ਜਾਣਕਾਰੀ ਪ੍ਰਾਪਤ ਕਰਕੇ, ਉਸ ਗਿਆਨ ਨੂੰ ਦੂਜਿਆਂ ਨਾਲ ਸਾਂਝਾ ਕਰਨਗੇ, ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ | ਇਹ ਸਮਾਗਮ ਐੱਨ.ਐੱਸ.ਐੱਸ. ਵਿਭਾਗ ਦੇ ਮੁਖੀ ਸੁਨੀਤਾ ਕਲੇਰ ਦੀ ਦੇਖ ਰੇਖ ਵਿਚ ਕਰਵਾਇਆ ਗਿਆ | ਇਸ ਮੌਕੇ ਹਰਲੀਨ ਕੌਰ, ਸੋਨਮਪ੍ਰੀਤ ਕੌਰ, ਰਾਜਵਿੰਦਰ ਕੌਰ, ਮੈਡਮ ਸਲਵਿੰਦਰਜੀਤ ਕੌਰ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਪ੍ਰਵਾਸੀ ਮਜ਼ਦੂਰਾਂ ਦੀ ਸ਼ਨਾਖ਼ਤ ਸੰਬੰਧੀ ਡੀ.ਐਸ.ਪੀ. ਭੁਲੱਥ ਦੇ ਨਾਂਅ ਮੰਗ ਪੱਤਰ ਅਗਲੀ ਖ਼ਬਰ ਸੁਰਜੀਤ ਸਿੰਘ ਗੋਰਾ ਹਲਕਾ ਭੁਲੱਥ ਦੇ ਯੂਥ ਕੋਆਰਡੀਨੇਟਰ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।