ਨਡਾਲਾ, 20 ਸਤੰਬਰ (ਰਘਬਿੰਦਰ ਸਿੰਘ)-ਨਡਾਲਾ ਵਿਖੇ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਪ੍ਰਵਾਸੀ ਮਜ਼ਦੂਰਾਂ ਦੀ ਵੈਰੀਫਿਕੇਸ਼ਨ ਕਰਨ ਸਬੰਧੀ ਡੀ.ਐਸ.ਪੀ. ਭੁਲੱਥ ਕਰਨੈਲ ਸਿੰਘ ਦੇ ਨਾਂਅ ਥਾਣਾ ਮੁਖੀ ਸੁਭਾਨਪੁਰ ਬਿਕਰਮਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਮੁੱਖ ਮੰਗ ਬਾਰੇ ਜ਼ਿਕਰ ਕਰਦਿਆਂ ਜਥੇਬੰਦੀ ਵਲੋਂ ਦੱਸਿਆ ਗਿਆ ਕਿ ਸਬ-ਡਵੀਜ਼ਨ ਭੁਲੱਥ ਵਿਖੇ ਵੱਡੀ ਗਿਣਤੀ ਵਿਚ ਪ੍ਰਵਾਸੀ ਮਜ਼ਦੂਰ ਰਹਿ ਰਹੇ ਹਨ ਇਹ ਪ੍ਰਵਾਸੀ ਮਜ਼ਦੂਰ ਦੁਕਾਨਾਂ, ਰੇਹੜੀਆਂ 'ਤੇ ਵੀ ਕੰਮ ਕਰਦੇ ਹਨ ਤੇ ਭਵਿੱਖ ਵਿਚ ਹੁਸ਼ਿਆਰਪੁਰ ਵਰਗੀ ਘਟਨਾ ਨਾ ਵਾਪਰੇ ਇਸ ਲਈ ਇਨ੍ਹਾਂ ਸਾਰਿਆਂ ਦੀ ਪੁਲਿਸ ਵੈਰੀਫਿਕੇਸ਼ਨ ਕੀਤੀ ਜਾਵੇ ਤੇ ਜਿਨ੍ਹਾਂ ਦਾ ਰਿਕਾਰਡ ਕ੍ਰਿਮੀਨਲ ਹੈ ਉਨ੍ਹਾਂ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ |