15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ <br/>

ਅਜੀਤ ਡੈਸਕ 21-09-2025
ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਅਧਿਆਪਕ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਬੜੀ ਧੂਮਧਾਮ ਨਾਲ ਕੀਤਾ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਮੁੱਖ ਮਹਿਮਾਨ ਅਤੇ ਸਕੂਲ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਸਮਾਗਮ ਵਿਚ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ | ਪਹੁੰਚੇ ਮਹਿਮਾਨਾਂ ਦਾ ਸਟਾਫ਼ ਮੈਂਬਰਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ | ਸਮਾਗਮ ਵਿਚ ਮੇਜ਼ਬਾਨ ਸਕੂਲ ਤੋਂ ਇਲਾਵਾ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂ ਆਰ.ਸੀ.ਐਫ ਤੇ ਨਨਕਾਣਾ ਸਾਹਿਬ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਸਟਾਫ਼ ਮੈਂਬਰਾਂ ਵੀ ਭਾਗ ਲਿਆ | ਇਸ ਦੌਰਾਨ ਵੱਖ-ਵੱਖ ਅਦਾਰਿਆਂ ਦੇ ਅਧਿਆਪਕਾਂ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਜਿਸ ਵਿਚ ਗਿੱਧਾ, ਭੰਗੜਾ ਤੇ ਤੰਬੋਲਾ ਤੋਂ ਇਲਾਵਾ ਹੋਰ ਵੀ ਕਈ ਪ੍ਰਕਾਰ ਦੀਆਂ ਗੇਮਜ਼ ਅਧਿਆਪਕਾਂ ਦਰਮਿਆਨ ਕਰਵਾਈਆਂ ਗਈਆਂ | ਇਸ ਤੋਂ ਪਹਿਲਾਂ ਦੌਰਾਨ ਭਾਰਤ ਦੇ ਦੂਜੇ ਰਾਸ਼ਟਰਪਤੀ ਡਾ. ਸਰਬਪੱਲੀ ਰਾਧਾ ਕਿ੍ਸ਼ਨਨ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ | ਸਮਾਗਮ ਨੂੰ ਸੰਬੋਧਨ ਕਰਦਿਆਂ ਬੀਬੀ ਗੁਰਪ੍ਰੀਤ ਕੌਰ ਨੇ ਸਮੂਹ ਸਟਾਫ਼ ਮੈਂਬਰਾਂ ਨੂੰ ਅਧਿਆਪਕ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ | ਇਸ ਮੌਕੇ ਪਿ੍ੰਸੀਪਲ ਰੇਨੂੰ ਅਰੋੜਾ, ਪਿ੍ੰਸੀਪਲ ਨਿਧੀ ਸੰਗੋਤਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿੱਦਿਅਕ ਅਦਾਰਿਆਂ ਦੇ ਸਟਾਫ਼ ਮੈਂਬਰ ਸ਼ਾਮਲ ਸਨ |

ਪਿਛਲੀ ਖ਼ਬਰ ਐੱਸ.ਡੀ. ਕਾਲਜ ਫ਼ਾਰ ਵੁਮੈਨ 'ਚ ਪ੍ਰਤਿਭਾ ਖੋਜ ਮੁਕਾਬਲੇ ਧੂਮਧਾਮ ਨਾਲ ਸੰਪੰਨ <br/> ਅਗਲੀ ਖ਼ਬਰ ਸਾਡੇ ਲੀਡਰਾਂ ਦਾ ਕੰਮ ਮਾੜੇ ਹਾਲਾਤ 'ਚ ਲੋਕਾਂ ਨਾਲ ਖੜ੍ਹਨ ਦੀ ਬਜਾਏ ਸੁਰਖ਼ੀਆਂ ਵਿਚ ਰਹਿਣਾ ਹੈ-ਚਾਹਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।