ਨਡਾਲਾ, 20 ਸਤੰਬਰ (ਰਘਬਿੰਦਰ ਸਿੰਘ)-ਇੱਥੇ ਨਡਾਲਾ ਦੇ ਗ੍ਰੈਂਡ ਵਿਲਾ ਹੋਟਲ ਵਿਖੇ ਹਲਕਾ ਭੁਲੱਥ ਦੇ ਬਲਾਕ ਨਡਾਲਾ ਤੇ ਢਿਲਵਾਂ ਦੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਦੀ 'ਸੰਗਠਨ ਸਿਰਜਣ ਅਭਿਆਨ' ਤਹਿਤ ਮੀਟਿੰਗ ਹੋਈ | ਜਿਸ ਵਿਚ ਜ਼ਿਲਾ ਪ੍ਰਧਾਨ ਦੀ ਚੋਣ ਸਬੰਧੀ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਕਾਂਗਰਸ ਪਾਰਟੀ ਦੇ ਆਬਜ਼ਰਵਰ ਐਮ.ਪੀ. ਭਜਨ ਲਾਲ ਜਾਟਵ, ਜ਼ਿਲਾ ਪ੍ਰਧਾਨ ਤੇ ਵਿਧਾਇਕ ਫਗਵਾੜਾ ਬਲਵਿੰਦਰ ਸਿੰਘ ਧਾਲੀਵਾਲ, ਵਿਧਾਇਕ ਬਾਵਾ ਹੈਨਰੀ, ਸਾਬਕਾ ਵਿਧਾਇਕ ਸੁਲਤਾਨਪੁਰ ਲੋਧੀ ਨਵਤੇਜ ਸਿੰਘ ਚੀਮਾ, ਅਬਜ਼ਰਵਰ ਪਿ੍ਥੀਪਾਲ ਸਿੰਘ ਖਹਿਰਾ ਤੇ ਧਰੁਵ ਅਗਰਵਾਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਰਣਨੀਤੀ ਤਿਆਰ ਕੀਤੀ ਤੇ ਜ਼ਿਲਾ ਪ੍ਰਧਾਨ ਦੀ ਚੋਣ ਸਬੰਧੀ ਆਪਣੇ-ਆਪਣੇ ਵਿਚਾਰ ਸਾਂਝੇ ਕੀਤੇ | ਇਸ ਦੌਰਾਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੀਟਿੰਗ ਵਿਚ ਪੁੱਜੇ ਐਮ.ਪੀ. ਭਜਨ ਲਾਲ ਜਾਟਵ ਤੇ ਹੋਰਨਾਂ ਵਿਧਾਇਕਾਂ ਤੇ ਵਰਕਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਨਗਰ ਪੰਚਾਇਤ ਨਡਾਲਾ ਦੇ ਪ੍ਰਧਾਨ ਅਵਤਾਰ ਸਿੰਘ ਵਾਲੀਆ, ਸਟੀਫਨ ਕਾਲਾ, ਰਛਪਾਲ ਸਿੰਘ ਬੱਚਾਜੀਵੀ, ਸ਼੍ਰੀ ਨਿਵਾਸ ਕੁੱਕੂ, ਗੁਰਪ੍ਰੀਤ ਸਿੰਘ ਵਾਲੀਆ, ਗੁਰਪ੍ਰੀਤ ਸਿੰਘ ਪੱਡਾ, ਬਾਬਾ ਹਰਜੀਤ ਗਿਰੀ, ਪ੍ਰਦੀਪ ਘਈ ਭੁਲੱਥ ਨਸੀਬ ਸ਼ਰਮਾ ਤੇ ਹੋਰ ਵਰਕਰ ਹਾਜ਼ਰ ਸਨ |