ਪ੍ਰਧਾਨ ਮੰਤਰੀ, ਮੁੱਖ ਮੰਤਰੀ ਤੇ ਹੋਰਾਂ ਵਲੋਂ ਦੁੱਖ ਪ੍ਰਗਟ
ਬਿਹਾਰ ਸ਼ਰੀਫ (ਬਿਹਾਰ), 31 ਮਾਰਚ (ਪੀ. ਟੀ. ਆਈ.)-ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦੇ ਇਕ ਮੰਦਰ 'ਚ ਮੰਗਲਵਾਰ ਨੂੰ ਭਾਜੜ ਕਾਰਨ ਘੱਟੋ-ਘੱਟ ਅੱਠ ਸ਼ਰਧਾਲੂਆਂ ਦੀ ਮÏਤ ਹੋ ਗਈ, ਜਿਨ੍ਹਾਂ 'ਚੋਂ ਜ਼ਿਆਦਾਤਰ ਅÏਰਤਾਂ ਸਨ ਅਤੇ ਪੰਜ ਜ਼ਖਮੀ ਹੋ ਗਏ | ਇਕ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਸ਼ੀਤਲਾ ਮਾਤਾ ਮੰਦਰ 'ਚ ਸ਼ਰਧਾਲੂਆਂ ਦੀ ਭਾਰੀ ਭੀੜ ਕਾਰਨ ਇਹ ਘਟਨਾ ਵਾਪਰੀ | ਬਿਹਾਰ ਸ਼ਰੀਫ ਦੇ ਸਹਾਇਕ ਪੁਲਿਸ ਸੁਪਰਡੈਂਟ ਨੂਰੁਲ ਹੱਕ ਨੇ ਕਿਹਾ ਕਿ ਮੰਗਲਵਾਰ ਸਵੇਰੇ ਸ਼ੀਤਲਾ ਮਾਤਾ ਮੰਦਰ 'ਚ ਭਾਜੜ ਕਾਰਨ ਘੱਟੋ-ਘੱਟ ਅੱਠ ਸ਼ਰਧਾਲੂਆਂ ਦੀ ਮÏਤ ਹੋ ਗਈ | ਇਸ ਘਟਨਾ 'ਚ ਕਈ ਸ਼ਰਧਾਲੂ ਜ਼ਖ਼ਮੀ ਵੀ ਹੋਏ | ਪੁਲਿਸ ਕਰਮਚਾਰੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਮÏਕੇ 'ਤੇ ਪਹੁੰਚ ਗਏ ਅਤੇ ਬਚਾਅ ਕਾਰਜ ਜਾਰੀ ਸਨ | ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਾਜੜ 'ਚ ਸ਼ਰਧਾਲੂਆਂ ਦੀ ਮÏਤ 'ਤੇ ਦੁੱਖ ਪ੍ਰਗਟ ਕੀਤਾ ਤੇ ਮਿ੍ਤਕਾਂ ਦੇ ਰਿਸ਼ਤੇਦਾਰਾਂ ਲਈ ਮੁਆਵਜ਼ਾ ਦੇਣ ਦਾ ਐਲਾਨ ਕੀਤਾ | ਮੁੱਖ ਮੰਤਰੀ ਦਫ਼ਤਰ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਕਿ ਮੁੱਖ ਮੰਤਰੀ ਇਸ ਘਟਨਾ 'ਚ ਸ਼ਰਧਾਲੂਆਂ ਦੀ ਮÏਤ 'ਤੇ ਬਹੁਤ ਦੁਖੀ ਹਨ ਤੇ ਮਿ੍ਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 6-6 ਲੱਖ ਰੁਪਏ ਦੇ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ | ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਦਾ ਬਿਹਤਰ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ | ਨਾਲੰਦਾ ਦੇ ਡਿਪਟੀ ਡਿਵੈਲਪਮੈਂਟ ਕਮਿਸ਼ਨਰ ਸ਼ੁਭਮ ਕੁਮਾਰ ਨੇ ਦੱਸਿਆ ਕਿ ਇਹ ਘਟਨਾ ਮੰਦਰ 'ਚ ਭਾਰੀ ਭੀੜ ਕਾਰਨ ਵਾਪਰੀ ਹੋ ਸਕਦੀ ਹੈ | ਬਿਹਾਰ ਦੇ ਉਪ ਮੁੱਖ ਮੰਤਰੀ ਸਮਰਾਟ ਚÏਧਰੀ ਨੇ ਇਸ ਹਾਦਸੇ 'ਚ ਆਪਣੀਆਂ ਜਾਨਾਂ ਗੁਆਉਣ ਵਾਲੇ ਅਤੇ ਜ਼ਖ਼ਮੀ ਹੋਏ ਸਾਰੇ ਸ਼ਰਧਾਲੂਆਂ ਦੇ ਪਰਿਵਾਰਾਂ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕੀਤੀ |
ਪ੍ਰਧਾਨ ਮੰਤਰੀ ਨੇ ਦੁੱਖ ਪ੍ਰਗਟ ਕੀਤਾ, ਪੀੜਤਾਂ ਲਈ ਮੁਆਵਜ਼ਾ ਐਲਾਨਿਆ
ਨਵੀਂ ਦਿੱਲੀ, (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ਦੇ ਨਾਲੰਦਾ 'ਚ ਭਾਜੜ 'ਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ ਤੇ ਮਿ੍ਤਕਾਂ ਦੇ ਪਰਿਵਾਰਾਂ ਲਈ ਅਤੇ ਜ਼ਖ਼ਮੀਆਂ ਲਈ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ | ਪ੍ਰਧਾਨ ਮੰਤਰੀ ਨੇ ਕਿਹਾ ਕਿ ਨਾਲੰਦਾ ਜ਼ਿਲ੍ਹੇ 'ਚ ਵਾਪਰੀ ਇਹ ਘਟਨਾ ਬਹੁਤ ਦੁਖਦਾਈ ਹੈ | ਉਨ੍ਹਾਂ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਮਿ੍ਤਕਾਂ ਦੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਐਕਸ ਗ੍ਰੇਸ਼ੀਆ ਦਿੱਤੀ ਜਾਵੇਗੀ |
ਬਿਹਾਰ ਦੇ ਮੰਦਰ 'ਚ ਭਾਜੜ ਕਾਰਨ ਅੱਠ ਸ਼ਰਧਾਲੂਆਂ ਦੀ ਮੌਤ
ਅਜੀਤ ਡੈਸਕ
01-04-2026