ਨਵੀਂ ਦਿੱਲੀ, 31 ਮਾਰਚ (ਉਪਮਾ ਡਾਗਾ ਪਾਰਥ)-ਭਾਰਤੀ ਟੈਨਿਸ ਦੇ ਮਸ਼ਹੂਰ ਖਿਡਾਰੀ ਲਿਏਾਡਰ ਪੇਸ ਮੰਗਲਵਾਰ ਨੂੰ ਰਸਮੀ ਤੌਰ 'ਤੇ ਭਾਜਪਾ 'ਚ ਸ਼ਾਮਿਲ ਹੋ ਗਏ | ਕੋਲਕਾਤਾ 'ਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੇ ਨਾਲ ਪੇਸ ਦੀ ਹਾਲੀਆ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੇ ਪਾਰਟੀ 'ਚ ਸ਼ਾਮਿਲ ਹੋਣ ਦੇ ਕਿਆਸ ਲਾਏ ਜਾ ਰਹੇ ਹਨ | ਭਾਜਪਾ 'ਚ ਸ਼ਾਮਿਲ ਹੋਣ ਤੋਂ ਬਾਅਦ ਪੇਸ ਨੇ ਬੰਗਾਲ ਨਾਲ ਆਪਣਾ ਜੁੜਾਅ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਮਾਂ ਬੰਗਾਲੀ ਹੈ ਅਤੇ ਉਨ੍ਹਾਂ ਦਾ ਜਨਮ ਬੰਗਾਲ 'ਚ ਹੋਇਆ ਸੀ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਮੇਂ ਖੇਡਾਂ ਲਈ ਬੁਨਿਆਦੀ ਢਾਂਚਾ ਨਹੀਂ ਸੀ ਅਤੇ ਅੱਜ ਵੀ ਬੰਗਾਲ ਅਤੇ ਤਾਮਿਲਨਾਡੂ 'ਚ ਬੁਨਿਆਦੀ ਢਾਂਚਾ ਬਿਹਤਰ ਹੋ ਸਕਦਾ ਹੈ | ਲਿਏਾਡਰ ਪੇਸ, ਜੋ ਕਿ 2021 'ਚ ਤਿ੍ਣਮੂਲ ਕਾਂਗਰਸ 'ਚ ਸ਼ਾਮਿਲ ਹੋਏ ਸਨ ਅਤੇ 2022 'ਚ ਗੋਆ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਟੀ.ਐਮ.ਸੀ. ਲਈ ਪ੍ਰਚਾਰ ਕੀਤਾ ਸੀ, ਹਾਲਾਂਕਿ ਉਨ੍ਹਾਂ ਨੇ ਖੁਦ ਕੋਈ ਚੋਣ ਨਹੀਂ ਲੜੀ ਸੀ | ਮੰਗਲਵਾਰ ਨੂੰ ਉਹ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ |