25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪ੍ਰਧਾਨ ਮੰਤਰੀ 27 ਨੂੰ ਨੌਜਵਾਨਾਂ ਨਾਲ ਕਰਨਗੇ ਸਿੱਧੀ ਗੱਲਬਾਤ

ਪ੍ਰਧਾਨ ਮੰਤਰੀ 27 ਨੂੰ ਨੌਜਵਾਨਾਂ ਨਾਲ ਕਰਨਗੇ ਸਿੱਧੀ ਗੱਲਬਾਤ

ਅਜੀਤ ਡੈਸਕ 25-08-2026

1500 ਤੋਂ ਵੱਧ ਕਾਲਜਾਂ ਦੇ ਵਿਦਿਆਰਥੀਆਂ ਨੂੰ ਕਰਨਗੇ ਸੰਬੋਧਨ

ਨਵੀਂ ਦਿੱਲੀ, 24 ਅਗਸਤ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਅਗਸਤ ਨੂੰ ਦੇਸ਼ ਭਰ ਦੇ ਨੌਜਵਾਨਾਂ ਨਾਲ ਸਿੱਧੀ ਗੱਲਬਾਤ ਕਰਨਗੇ। ਇਕ ਵਿਸ਼ੇਸ਼ ਸਮਾਗਮ ‘ਖੇਲੋ ਇੰਡੀਆ ਸੰਵਾਦ’ ਜ਼ਰੀਏ ਕੇਂਦਰ ਸਰਕਾਰ ਵਲੋਂ ਦੇਸ਼ ਭਰ ਦੇ ਨੌਜਵਾਨਾਂ ਤੱਕ ਆਪਣੀ ਪਹੁੰਚ ਵਧਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਹ ਸਮਾਗਮ ਰਾਸ਼ਟਰੀ ਖੇਡ ਦਿਵਸ ਨੂੰ ਧਿਆਨ ’ਚ ਰੱਖਦੇ ਹੋਏ ਕਰਵਾਇਆ ਜਾਵੇਗਾ। ਕੇਂਦਰ ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਦੱਸਿਆ ਕਿ ਦੇਸ਼ ਭਰ ’ਚ ‘ਖੇਲੋ ਇੰਡੀਆ ਸੰਵਾਦ’ ਕਰਵਾਇਆ ਜਾਵੇਗਾ। ਜਿਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਡਾਰੀਆਂ ਨਾਲ ਸਿੱਧੀ ਗੱਲਬਾਤ ਕਰਨਗੇ। ਇਸ ਸਮਾਗਮ ਦਾ ਵਿਸ਼ਾ ‘ਖੇਲ ਕੀ ਬਾਤ, ਪ੍ਰਧਾਨ ਮੰਤਰੀ ਕੇ ਸਾਥ’ ਹੋਵੇਗਾ। ਦੇਸ਼ ਦੇ ਲਗਭਗ ਸਾਰੇ ਹਿੱਸਿਆਂ ’ਚ ਇਹ ਸਮਾਗਮ ਕਰਵਾਇਆ ਜਾਵੇਗਾ, ਜਿਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਚੁਅਲ ਮਾਧਿਅਮ ਰਾਹੀ ਸੰਬੋਧਨ ਕਰਨਗੇ। ਜਾਣਕਾਰੀ ਅਨੁਸਾਰ ਇਹ ਸਮਾਗਮ ਦੇਸ਼ ਦੇ ਕਰੀਬ 1500 ਤੋਂ ਵੱਧ ਕਾਲਜਾਂ ’ਚ ਕਰਵਾਇਆ ਜਾਵੇਗਾ। ਖੇਡ ਮੰਤਰੀ ਅਨੁਸਾਰ ਦੇਸ਼ ਭਰ ’ਚ ਆਈ.ਆਈ.ਟੀ,ਆਈ.ਆਈ.ਐਮ, ਐਨ. ਆਈ. ਟੀ, ਏਮਜ਼ ਵਰਗੀਆਂ ਪ੍ਰਮੁੱਖ ਸੰਸਥਾਵਾਂ ਅਤੇ ਹੋਰ ਮਹੱਤਵਪੂਰਨ ਯੂਨੀਵਰਸਿਟੀਆਂ ਵੀ ਇਸ ਸਮਾਗਮ ’ਚ ਸ਼ਾਮਿਲ ਹੋਣਗੀਆ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦਾ ਉਦੇਸ਼ ਨੌਜਵਾਨਾਂ ਅਤੇ ਨੀਤੀ ਨਿਰਮਾਤਾਵਾਂ ਦਰਮਿਆਨ ਸਿੱਧਾ ਸੰਵਾਦ ਸਥਾਪਿਤ ਕਰਨਾ ਹੈ। ਜਿਸ ਦੌਰਾਨ ਖੇਡਾਂ ਅਤੇ ਨੌਜਵਾਨਾਂ ਦੇ ਵਿਕਾਸ ਨਾਲ ਸੰਬੰਧਿਤ ਵਿਸ਼ਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਪਿਛਲੀ ਖ਼ਬਰ ਡਾ. ਗਾਂਧੀ ਨੇ ਸੂਬਾ ਸਰਕਾਰ ਦੀਆਂ ਧਾਰਮਿਕ ਸਕੀਮਾਂ ਨੂੰ ਭਾਈਚਾਰੇ ’ਚ ਵੰਡੀਆਂ ਤੇ ਫਿਰਕਾਪ੍ਰਸਤੀ ਨੂੰ ਹੁਲਾਰਾ ਦੇਣਾ ਦੱਸਿ... ਅਗਲੀ ਖ਼ਬਰ ਮੁੱਖ ਮੰਤਰੀ ਦੀ ਪਤਨੀ ਦੇ ਨਾਂਅ ’ਤੇ ਰਿਸ਼ਵਤ ਮੰਗਣ ਦੇ ਦੋਸ਼ਾਂ ਨੇ ਭਖਾਇਆ ਸਿਆਸੀ ਮਾਹੌਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।