30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਖੜਗੇ ਦੇ ਮੰਚ ਦਾ ਸ਼ੁੱਧੀਕਰਨ ਕਰਨ ਵਾਲਿਆਂ ਖ਼ਿਲਾਫ਼ ਹੋਵੇ ਐਫ.ਆਈ.ਆਰ.-ਰਾਹੁਲ

ਨਵੀਂ ਦਿੱਲੀ, 29 ਅਗਸਤ (ਜਗਤਾਰ ਸਿੰਘ)- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਹਲਦਵਾਨੀ ਵਿਚ ਮਲਿਕਅਰਜੁਨ ਖੜਗੇ ਦੀ ਰੈਲੀ ਤੋਂ ਬਾਅਦ ਕੀਤੇ ਗਏ ‘ਸ਼ੁੱਧੀਕਰਨ’ ਦਾ ਮੁੱਦਾ ਚੁੱਕਿਆ ਤੇ ਦੋਸ਼ ....

ਅਜੀਤ ਡੈਸਕ 30-08-2026

ਨਵੀਂ ਦਿੱਲੀ, 29 ਅਗਸਤ (ਜਗਤਾਰ ਸਿੰਘ)- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਹਲਦਵਾਨੀ ਵਿਚ ਮਲਿਕਅਰਜੁਨ ਖੜਗੇ ਦੀ ਰੈਲੀ ਤੋਂ ਬਾਅਦ ਕੀਤੇ ਗਏ ‘ਸ਼ੁੱਧੀਕਰਨ’ ਦਾ ਮੁੱਦਾ ਚੁੱਕਿਆ ਤੇ ਦੋਸ਼ ਲਾਇਆ ਕਿ ਦਲਿਤਾਂ ਦਾ ਅੱਜ ਵੀ ਹਰ ਥਾਂ ’ਤੇ ਅਪਮਾਨ ਕੀਤਾ ਜਾ ਰਿਹਾ ਹੈ । ਉਨ੍ਹਾਂ ਮੰਗ ਕੀਤੀ ਕਿ ਸ਼ੁੱਧੀਕਰਨ ਕਰਨ ਵਾਲਿਆਂ ਵਿਰੁੱਧ ਐਸ.ਸੀ./ਐਸ.ਟੀ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਜਾਵੇ। ਦੇਸ਼ ਵਿਚ ਦਲਿਤਾਂ ਵਿਰੁੱਧ ਹੋ ਰਹੀ ਹਿੰਸਾ ਦਾ ਜ਼ਿਕਰ ਕਰਦੇ ਹੋਏ ਰਾਹੁਲ ਨੇ ਕਿਹਾ ਕਿ ਸ੍ਰੀ ਖੜਗੇ ਸਾਡੀ ਪਾਰਟੀ ਦੇ ਕੌਮੀ ਪ੍ਰਧਾਨ ਹਨ ਅਤੇ ਇਸ ਮੁੱਦੇ ’ਤੇ ਜਿਸ ਤਰ੍ਹਾਂ ਦਾ ਸਲੂਕ ਹੋਇਆ, ਉਸ ’ਤੇ ਕਾਰਵਾਈ ਜ਼ਰੂਰ ਹੋਣੀ ਚਾਹੀਦੀ ਹੈ । ਰਾਹੁਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰਾਖੰਡ ਸਰਕਾਰ ਨੂੰ ਵੀ ਇਸ ਮਾਮਲੇ ’ਚ ਕਾਰਵਾਈ ਦੀ ਮੰਗ ਕੀਤੀ । ਉਨ੍ਹਾਂ ਕਿਹਾ ਕਿ ਇਹ ਸਿਰਫ਼ ਸ੍ਰੀ ਖੜਗੇ ਦਾ ਮੁੱਦਾ ਨਹੀਂ, ਬਲਕਿ ਦੇਸ਼ ਦੇ ਹਰ ਗ਼ਰੀਬ ਤੇ ਦਲਿਤ ਵਿਅਕਤੀ ਨਾਲ ਜੁੜਿਆ ਹੋਇਆ ਹੈ । ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਵਿਚ ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ ਚੱਲ ਰਹੀ ਹੈ । ਇੱਕ ਪਾਸੇ ਭਾਰਤ ਦਾ ਸੰਵਿਧਾਨ ਹੈ, ਜੋ ਡਾ. ਬੀ.ਆਰ. ਅੰਬੇਡਕਰ, ਮਹਾਤਮਾ ਗਾਂਧੀ, ਜਵਾਹਰ ਲਾਲ ਨਹਿਰੂ ਤੇ ਸਰਦਾਰ ਪਟੇਲ ਦਾ ਸੰਵਿਧਾਨ ਹੈ, ਜਦਕਿ ਦੂਜੇ ਪਾਸੇ ਭਾਜਪਾ ਅਤੇ ਆਰ.ਐਸ.ਐਸ. ਦੀ ਵਿਚਾਰਧਾਰਾ ਹੈ । ਉਨ੍ਹਾਂ ਕਿਹਾ ਕਿ ਭਾਰਤ ਵਿਚ ਹਾਲੇ ਜੋ ਰਾਜਨੀਤੀ ਹੋ ਰਹੀ ਹੈ, ਉਹ ਇਨ੍ਹਾਂ ਹੀ ਦੋ ਵਿਚਾਰਧਾਰਾ ਦੇ ਵਿਚਕਾਰ ਹੈ । ਰਾਹੁਲ ਗਾਂਧੀ ਨੇ ਕਿਹਾ ਕਿ ਇਸ ਦੇਸ਼ ਵਿਚ ਹਜ਼ਾਰਾਂ ਸਾਲਾਂ ਤੋਂ ਦਲਿਤਾਂ ਵਿਰੁੱਧ ਅੱਤਿਆਚਾਰ ਤੇ ਹਿੰਸਾ ਹੁੰਦੀ ਰਹੀ ਹੈ । ਸੰਵਿਧਾਨ ਇਸ ਨੂੰ ਗੈਰ-ਕਾਨੂੰਨੀ ਬਣਾ ਦਿੱਤਾ ਹੈ, ਇਸ ਦੇ ਬਾਵਜੂਦ ਅੱਜ ਵੀ, ਦਲਿਤ ਬੱਚਿਆਂ ਨੂੰ ਸਕੂਲਾਂ ਵਿਚ ਪਖਾਨੇ ਸਾਫ਼ ਕਰਨ ਤੇ ਫ਼ਰਸ਼ ਝਾੜੂ ਲਗਾਉਣ ਲਈ ਕਿਹਾ ਜਾਂਦਾ ਹੈ । ਰਾਹੁਲ ਗਾਂਧੀ ਨੇ ਅੱਗੇ ਕਿਹਾ ਕਿ ਅੱਜ ਵੀ ਦਲਿਤਾਂ ਨੂੰ ਪਿੰਡ ਦੇ ਖੂਹ ਦਾ ਪਾਣੀ ਪੀਣ ਦੀ ਇਜਾਜ਼ਤ ਨਹੀਂ ਹੈ ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾ ਦੌਰੇ ’ਤੇ ਉਜ਼ਬੇਕਿਸਤਾਨ ਪੁੱਜੇ ਅਗਲੀ ਖ਼ਬਰ ਨਿਪਾਲ ’ਚ ਆਏ ਹੜ੍ਹਾਂ ਕਾਰਨ ਮੌਤਾਂ ਦਾ ਅੰਕੜਾ 675 ਹੋਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।