02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਰੂਸ ਵਲੋਂ ਯੂਕਰੇਨ ’ਤੇ ਤਾਜ਼ਾ ਹਮਲੇ-ਭਾਰਤੀ ਸਮੇਤ 12 ਮੌਤਾਂ

ਲੰਡਨ, 1 ਸਤੰਬਰ (ਪੀ.ਟੀ.ਆਈ.)-ਯੂਕਰੇਨ ਦੇ ਰਾਸ਼ਟਰਪਤੀ ਵੋਲੋਦੋਮੀਰ ਜ਼ੇਲੈਂਸਕੀ ਨੇ ਕਿਹਾ ਹੈ ਕਿ ਰੂਸ ਵਲੋਂ ਯੂਕਰੇਨ ਦੇ ਕਈ ਸ਼ਹਿਰਾਂ ’ਤੇ ਕੀਤੇ ਗਏ ਤਾਜ਼ਾ ਹਮਲਿਆਂ ’ਚ 12 ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ’ਚ ਇਕ ਭਾਰਤੀ ਨਾਗਰਿਕ ਵੀ ਸ਼ਾਮਿਲ ਹੈ। ਡਰੋਨਾਂ ਤੇ ...

ਅਜੀਤ ਡੈਸਕ 02-09-2026

ਲੰਡਨ, 1 ਸਤੰਬਰ (ਪੀ.ਟੀ.ਆਈ.)-ਯੂਕਰੇਨ ਦੇ ਰਾਸ਼ਟਰਪਤੀ ਵੋਲੋਦੋਮੀਰ ਜ਼ੇਲੈਂਸਕੀ ਨੇ ਕਿਹਾ ਹੈ ਕਿ ਰੂਸ ਵਲੋਂ ਯੂਕਰੇਨ ਦੇ ਕਈ ਸ਼ਹਿਰਾਂ ’ਤੇ ਕੀਤੇ ਗਏ ਤਾਜ਼ਾ ਹਮਲਿਆਂ ’ਚ 12 ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ’ਚ ਇਕ ਭਾਰਤੀ ਨਾਗਰਿਕ ਵੀ ਸ਼ਾਮਿਲ ਹੈ। ਡਰੋਨਾਂ ਤੇ ਬੈਲਿਸਟਿਕ ਮਿਜ਼ਾਈਲਾਂ ਨਾਲ ਕੀਤੇ ਗਏ ਇਨ੍ਹਾਂ ਹਮਲਿਆਂ ’ਚ ਰਿਹਾਇਸ਼ੀ ਇਮਾਰਤਾਂ ਤੇ ਹੋਰ ਨਾਗਰਿਕ ਢਾਂਚਿਆਂ ਨੂੰ ਨੁਕਸਾਨ ਪਹੁੰਚਿਆ ਹੈ। ਜ਼ੇਲੈਂਸਕੀ ਨੇ ਸੋਸ਼ਲ ਮੀਡੀਆ ’ਤੇ ਪਾਈ ਇਕ ਪੋਸਟ ’ਚ ਕਿਹਾ ਕਿ ਸੋਮਵਾਰ ਸ਼ਾਮ ਤੋਂ ਓਦੇਸਾ ਸ਼ਹਿਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ’ਚ ਡਰੋਨਾਂ ਤੇ ਗਾਈਡਿਡ ਹਵਾਈ ਬੰਬਾਂ ਨਾਲ ਹਮਲੇ ਜਾਰੀ ਹਨ। ਇਨ੍ਹਾਂ ਹਮਲਿਆਂ ਕਾਰਨ ਹਜ਼ਾਰਾਂ ਪਰਿਵਾਰ ਬਿਜਲੀ ਤੋਂ ਬਿਨਾਂ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਕੁੱਲ 12 ਲੋਕਾਂ ਦੀ ਮੌਤ ਹੋਈ ਹੈ, ਜਿਨ੍ਹਾਂ ’ਚ ਇਕ ਭਾਰਤੀ ਨਾਗਰਿਕ ਵੀ ਸ਼ਾਮਿਲ ਹੈ। ਉਨ੍ਹਾਂ ਹਮਲਿਆਂ ’ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਤੇ ਰਿਸ਼ਤੇਦਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਜ਼ੇਲੈਂਸਕੀ ਮੁਤਾਬਿਕ ਇਨ੍ਹਾਂ ਹਮਲਿਆਂ ’ਚ ਦਰਜਨਾਂ ਲੋਕ ਜ਼ਖ਼ਮੀ ਵੀ ਹੋਏ ਹਨ।

ਪਿਛਲੀ ਖ਼ਬਰ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਐਫ.ਆਈ.ਆਰ. ਵਾਪਸ ਲਈਆਂ ਜਾਣਗੀਆਂ-ਨੱਢਾ ਅਗਲੀ ਖ਼ਬਰ ਸਕੂਲ ਦੀ ਇਮਾਰਤ ਤੋਂ ਛਾਲ ਮਾਰ ਕੇ ਵਿਦਿਆਰਥਣ ਵਲੋਂ ਖੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।