04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਨੀਟ ਯੂ.ਜੀ. ਪ੍ਰੀਖਿਆ ਨੂੰ ਕੰਪਿਊਟਰ-ਅਧਾਰਤ ਬਣਾਉਣ ਦੀ ਤਿਆਰੀ ਸ਼ੁਰੂ

ਨਵੀਂ ਦਿੱਲੀ, 3 ਸਤੰਬਰ (ਪੀ. ਟੀ. ਆਈ.)-ਨੀਟ ਯੂ.ਜੀ. 2027 ਪ੍ਰੀਖਿਆ ਨੂੰ ਪੂਰੀ ਤਰ੍ਹਾਂ ਕੰਪਿਊਟਰ-ਅਧਾਰਤ (ਸੀ.ਬੀ.ਟੀ.) ਬਣਾਉਣ ਦੀਆਂ ਤਿਆਰੀਆਂ ਹੁਣ ਪੂਰੇ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ। ਨੈਸ਼ਨਲ ਟੈਸਟਿੰਗ ਏਜੰਸੀ ....

ਅਜੀਤ ਡੈਸਕ 04-09-2026

ਨਵੀਂ ਦਿੱਲੀ, 3 ਸਤੰਬਰ (ਪੀ. ਟੀ. ਆਈ.)-ਨੀਟ ਯੂ.ਜੀ. 2027 ਪ੍ਰੀਖਿਆ ਨੂੰ ਪੂਰੀ ਤਰ੍ਹਾਂ ਕੰਪਿਊਟਰ-ਅਧਾਰਤ (ਸੀ.ਬੀ.ਟੀ.) ਬਣਾਉਣ ਦੀਆਂ ਤਿਆਰੀਆਂ ਹੁਣ ਪੂਰੇ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ। ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਨੇ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ (ਏ.ਆਈ.ਸੀ.ਟੀ.ਈ.) ਨੂੰ ਪ੍ਰੀਖਿਆਵਾਂ ਲਈ ਟੈਸਟਿੰਗ ਸੈਂਟਰ ਵਿਕਸਤ ਕਰਨ ਲਈ ਸਰਕਾਰੀ ਸੰਸਥਾਵਾਂ ਤੋਂ ਉਨ੍ਹਾਂ ਦੇ ਆਈ.ਟੀ. ਬੁਨਿਆਦੀ ਢਾਂਚੇ ਤੇ ਉਪਲਬਧ ਜਗ੍ਹਾ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਕਿਹਾ ਹੈ। ਜਿਸ ਤੋਂ ਬਾਅਦ ਏ.ਆਈ.ਸੀ.ਟੀ.ਈ. ਨੇ ਆਪਣੇ ਸੰਬੰਧਿਤ ਸਰਕਾਰੀ ਸੰਸਥਾਵਾਂ ਨੂੰ ਦੇਸ਼ ਭਰ ’ਚ ਸਟੈਂਡਰਡ ਟੈਸਟਿੰਗ ਸੈਂਟਰਾਂ (ਐਸ.ਟੀ.ਸੀ.) ਦੀ ਸਥਾਪਨਾ ਨਾਲ ਸੰਬੰਧਿਤ ਮੁਲਾਂਕਣ ਲਈ ਆਪਣੇ ਉਪਲਬਧ ਸੂਚਨਾ ਤਕਨਾਲੋਜੀ ਬੁਨਿਆਦੀ ਢਾਂਚੇ ਅਤੇ ਖਾਲੀ ਜਾਂ ਅਣਵਰਤੀ ਥਾਵਾਂ ਦੇ ਵੇਰਵੇ ਪ੍ਰਦਾਨ ਕਰਨ ਲਈ ਕਿਹਾ ਹੈ। 

ਪਿਛਲੀ ਖ਼ਬਰ ਸਤੇਂਦਰ ਜੈਨ ਨੂੰ ਜ਼ਮਾਨਤ ਮਿਲਣਾ ਸੱਚਾਈ ਤੇ ਨਿਆਂ ਦੀ ਵੱਡੀ ਜਿੱਤ-ਭਗਵੰਤ ਮਾਨ ਅਗਲੀ ਖ਼ਬਰ ਰਾਜਾ ਗਾਰਡਨ ਦੇ ਰਿਹਾਇਸ਼ੀ ਇਲਾਕੇ ’ਚ ਗੱਦਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ ਹੋਣ ਦਾ ਖਦਸ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।