10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪੰਜਾਬ ’ਚ ਵਿਗੜੀ ਕਾਨੂੰਨ ਵਿਵਸਥਾ, ਭ੍ਰਿਸ਼ਟਾਚਾਰ ਤੇ ਨਸ਼ਿਆਂ ਦੇ ਮੁੱਦੇ ’ਤੇ ਚੋਣ ਲੜੇਗੀ ਭਾਜਪਾ-ਨਿਤਿਨ ਨਬੀਨ

ਨਵੀਂ ਦਿੱਲੀ, 9 ਸਤੰਬਰ (ਪੀ.ਟੀ.ਆਈ.)-ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਪੰਜਾਬ ’ਚ ਵਿਗੜੀ ਕਾਨੂੰਨ ਵਿਵਸਥਾ ਤੇ ਭ੍ਰਿਸ਼ਟਾਚਾਰ’ ਦਾ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਆਉਣ ..

ਅਜੀਤ ਡੈਸਕ 10-09-2026

ਨਵੀਂ ਦਿੱਲੀ, 9 ਸਤੰਬਰ (ਪੀ.ਟੀ.ਆਈ.)-ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਪੰਜਾਬ ’ਚ ਵਿਗੜੀ ਕਾਨੂੰਨ ਵਿਵਸਥਾ ਤੇ ਭ੍ਰਿਸ਼ਟਾਚਾਰ’ ਦਾ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜੇਗੀ ਤੇ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੂੰ ਸੱਤਾ ਤੋਂ ਬਾਹਰ ਕਰੇਗੀ । ਜਨਵਰੀ ’ਚ ਭਾਜਪਾ ਦੇ ਕੌਮੀ ਪ੍ਰਧਾਨ ਬਣਨ ਤੋਂ ਬਾਅਦ ਨਵੀਂ ਦਿੱਲੀ ਸਥਿਤ ਭਾਜਪਾ ਮੁੱਖ ਦਫ਼ਤਰ ’ਚ ਆਪਣੀ ਪਹਿਲੀ ਪ੍ਰੈੱਸ ਕਾਨਫਰੰਸ ਦੌਰਾਨ ਨਬੀਨ ਨੇ ਪੰਜਾਬ ’ਚ ਨਸ਼ਿਆਂ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨਸ਼ਿਆਂ ਵਿਰੁੱਧ ਵੱਡਾ ਜਨ ਅੰਦੋਲਨ ਖੜ੍ਹਾ ਕਰੇਗੀ ਤੇ ਇਸ ਅਭਿਆਨ ਤਹਿਤ ਨੌਜਵਾਨਾਂ ਨਾਲ ਸੰਪਰਕ ਤੇ ਲੋਕਾਂ ਦੀ ਭਾਗੀਦਾਰੀ ’ਤੇ ਕੇਂਦਰਿਤ ਕਈ ਪ੍ਰੋਗਰਾਮ ਕਰਵਾਏ ਜਾਣਗੇ। ਪੰਜਾਬ ਚੋਣਾਂ ਲਈ ਭਾਜਪਾ ਦੀ ਰਣਨੀਤੀ ਬਾਰੇ ਪੁੱਛੇ ਜਾਣ ’ਤੇ ਨਬੀਨ ਨੇ ਕਿਹਾ ਕਿ ਸੂਬੇ ’ਚ ‘ਕਾਨੂੰਨ ਵਿਵਸਥਾ ਦੀ ਮਾੜੀ ਸਥਿਤੀ ਤੇ ਭ੍ਰਿਸ਼ਟਾਚਾਰ ਨੂੰ ਦੇਖਦਿਆਂ ਭਾਰਤੀ ਜਨਤਾ ਪਾਰਟੀ ਇਸ  ਦਾ ਟਾਕਰਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਹਾਲਾਂਕਿ ਉਨ੍ਹਾਂ ਪੰਜਾਬ ’ਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਬ) ਵਿਚਕਾਰ ਚੋਣ ਗਠਜੋੜ ਦੀ ਕਿਸੇ ਵੀ ਸੰਭਾਵਨਾ ਬਾਰੇ ਕੋਈ ਟਿੱਪਣੀ ਨਹੀਂ ਕੀਤੀ । ਨਬੀਨ ਨੇ ਕਿਹਾ ਕਿ ਸਾਡਾ ਮੰਨਣਾ ਹੈ ਕਿ ਨਸ਼ਿਆਂ ਦੀ ਸਮੱਸਿਆ ਵਿਰੁੱਧ ਵਿਆਪਕ ਜਨ ਅੰਦੋਲਨ ਦੀ ਤੁਰੰਤ ਲੋੜ ਹੈ ਤੇ ਆਉਣ ਵਾਲੇ ਦਿਨਾਂ ’ਚ ਭਾਜਪਾ ਇਸ ਤਰ੍ਹਾਂ ਦੇ ਅੰਦੋਲਨ ਦੀ ਅਗਵਾਈ ਕਰੇਗੀ।

ਪਿਛਲੀ ਖ਼ਬਰ ਇਕ ਗਮਲਾ-ਤਿੰਨ ਫ਼ਸਲਾਂ ਅਗਲੀ ਖ਼ਬਰ ਨਹੁੰਆਂ ਦੀ ਸੁੰਦਰਤਾ ਵਧਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।