10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

1 ਅਕਤੂਬਰ ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਂਅ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ-ਅਨੰਦਿਤਾ ਮਿਤਰਾ

ਚੰਡੀਗੜ੍ਹ, 9 ਸਤੰਬਰ (ਅਜੀਤ ਬਿਊਰੋ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ’ਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ. ਆਈ. ਆਰ.) 2026 ਤਹਿਤ 13 ਅਗਸਤ, 2026 ਨੂੰ ਪ੍ਰਕਾਸ਼ਿਤ ਹੋਏ ਡਰਾਫਟ ਵੋਟਰ ..

ਅਜੀਤ ਡੈਸਕ 10-09-2026

ਚੰਡੀਗੜ੍ਹ, 9 ਸਤੰਬਰ (ਅਜੀਤ ਬਿਊਰੋ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ’ਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ. ਆਈ. ਆਰ.) 2026 ਤਹਿਤ 13 ਅਗਸਤ, 2026 ਨੂੰ ਪ੍ਰਕਾਸ਼ਿਤ ਹੋਏ ਡਰਾਫਟ ਵੋਟਰ ਖਰੜੇ ਸੰਬੰਧੀ ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਲਈ ਆਖ਼ਰੀ ਮਿਤੀ 12 ਸਤੰਬਰ ਹੈ। ਇਹ ਜਾਣਕਾਰੀ ਪੰਜਾਬ ਰਾਜ ਦੇ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਵਲੋਂ ਅੱਜ ਇਥੇ ਸਾਂਝੀ ਕੀਤੀ ਗਈ । ਉਨ੍ਹਾਂ ਅੱਗੇ ਦੱਸਿਆ ਕਿ ਈ.ਆਰ.ਓ ਵਲੋਂ ਇਤਰਾਜ਼ ਅਤੇ ਦਾਅਵਿਆਂ ਦਾ ਨਾਲੋ-ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਨਿਪਟਾਰੇ ਦਾ ਇਹ ਕਾਰਜ 8 ਅਕਤੂਬਰ ਤੱਕ ਜਾਰੀ ਰਹੇਗਾ।

ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 12 ਅਕਤੂਬਰ ਨੂੰ ਕੀਤੀ ਜਾਵੇਗੀ। ਉਨ੍ਹਾਂ ਪੰਜਾਬ ਦੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਡਰਾਫਟ ਵੋਟਰ ਖਰੜੇ ਵਿਚ ਆਪਣੇ ਵੋਟ ਸੰਬੰਧੀ ਤੱਥ ਜਾਂਚ ਲੈਣ ਅਤੇ ਜੇਕਰ ਕੋਈ ਇਸ ਸੰਬੰਧੀ ਇਤਰਾਜ਼ ਹੈ ਤਾਂ ਉਹ 12 ਸਤੰਬਰ ਤੱਕ ਪੇਸ਼ ਕਰ ਦਿੱਤਾ ਜਾਵੇ। ਮੁੱਖ ਚੋਣ ਅਫ਼ਸਰ ਨੇ ਵਿਸ਼ੇਸ਼ ਕਰਕੇ ਪੰਜਾਬ ਦੇ ਸਾਰੇ 18 ਸਾਲ ਦੇ ਨੌਜਵਾਨਾਂ ਅਤੇ 1 ਅਕਤੂਬਰ, 2026 ਤੱਕ 18 ਸਾਲ ਦੇ ਹੋਣ ਜਾ ਰਹੇ ਨੌਜਵਾਨਾਂ ਅਪੀਲ ਕੀਤੀ ਕਿ ਉਹ ਫਾਰਮ ਨੰਬਰ 6 ਏ ਭਰ ਕੇ ਬੀ.ਐਲ.ਓ ਕੋਲ ਜਮ੍ਹਾਂ ਕਰਵਾ ਸਕਦੇ ਹਨ।

ਕੋਈ ਵੀ ਵਿਅਕਤੀ ਜਿਸ ਦਾ ਨਾਂਅ ਪਹਿਲਾਂ ਹੀ 13 ਅਗਸਤ  ਨੂੰ ਪ੍ਰਕਾਸ਼ਿਤ ਖਰੜਾ ਸੂਚੀ ਵਿਚ ਮੌਜੂਦ ਹੈ, ਉਹ ਐਂਟਰੀਆਂ ਵਿਚ ਸੁਧਾਰ, ਪਤਾ ਬਦਲਾਉਣ ਜਾਂ ਹੋਰ ਵੇਰਵਿਆਂ ਨੂੰ ਅਪਡੇਟ ਕਰਨ ਲਈ ਫਾਰਮ 8 ਜਮ੍ਹਾਂ ਕਰਵਾ ਸਕਦਾ ਹੈ। ਇਸ ਸੰਬੰਧੀ ਅਰਜ਼ੀਆਂ ਆਨਲਾਈਨ, ਮੋਬਾਈਲ ਐਪ ਰਾਹੀਂ, ਬੂਥ ਲੈਵਲ ਅਫਸਰਾਂ ਰਾਹੀਂ ਆਫ਼ਲਾਈਨ, ਈ.ਆਰ.ਓ./ਏ.ਈ.ਆਰ.ਓ. ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।

ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਫ਼ਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ... ਅਗਲੀ ਖ਼ਬਰ ਸਮਾਜ ਸੇਵਾ ਦੀ ਅਸਲ ਰੂਹ ਹਨ ਡਾ. ਸਵਰਾਜ ਗਰੋਵਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।