16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਭਾਰਤ-ਨਿਊਜ਼ੀਲੈਂਡ ਵਪਾਰ ਸਮਝੌਤਾ 19 ਅਕਤੂਬਰ ਤੋਂ ਲਾਗੂ ਹੋਣ ਦੀ ਸੰਭਾਵਨਾ

ਨਵੀਂ ਦਿੱਲੀ, 15 ਸਤੰਬਰ (ਪੀ. ਟੀ. ਆਈ.)-ਇਕ ਅਧਿਕਾਰੀ ਨੇ ਦੱਸਿਆ ਹੈ ਕਿ ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਮੁਕਤ ਵਪਾਰ ਸਮਝੌਤਾ 19 ਅਕਤੂਬਰ ਤੋਂ ਲਾਗੂ ਹੋਣ ਦੀ ਸੰਭਾਵਨਾ ਹੈ। ਦੋਵਾਂ ਦੇਸ਼ਾਂ ਨੇ ਵਸਤਾਂ ਤੇ ਸੇਵਾਵਾਂ ਦੇ ਆਪਸੀ ਵਪਾਰ ਨੂੰ ਵਧਾਉਣ ਤੇ ਨਿਵੇਸ਼ ਨੂੰ ...

ਅਜੀਤ ਡੈਸਕ 16-09-2026

ਨਵੀਂ ਦਿੱਲੀ, 15 ਸਤੰਬਰ (ਪੀ. ਟੀ. ਆਈ.)-ਇਕ ਅਧਿਕਾਰੀ ਨੇ ਦੱਸਿਆ ਹੈ ਕਿ ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਮੁਕਤ ਵਪਾਰ ਸਮਝੌਤਾ 19 ਅਕਤੂਬਰ ਤੋਂ ਲਾਗੂ ਹੋਣ ਦੀ ਸੰਭਾਵਨਾ ਹੈ। ਦੋਵਾਂ ਦੇਸ਼ਾਂ ਨੇ ਵਸਤਾਂ ਤੇ ਸੇਵਾਵਾਂ ਦੇ ਆਪਸੀ ਵਪਾਰ ਨੂੰ ਵਧਾਉਣ ਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ 27 ਅਪ੍ਰੈਲ ਨੂੰ ਮੁਕਤ ਵਪਾਰ ਸਮਝੌਤੇ (ਐਫ.ਟੀ.ਏ.) ’ਤੇ ਦਸਤਖਤ ਕੀਤੇ ਸਨ। ਇਹ ਸਮਝੌਤਾ ਨਿਊਜ਼ੀਲੈਂਡ ਨੂੰ ਭਾਰਤ ਦੇ 100 ਫੀਸਦੀ ਨਿਰਯਾਤ ਲਈ ਡਿਊਟੀ-ਮੁਕਤ ਪਹੁੰਚ ਪ੍ਰਦਾਨ ਕਰਦਾ ਹੈ। ਫਿਲਹਾਲ ਨਿਊਜ਼ੀਲੈਂਡ ਭਾਰਤ ਦੀਆਂ ਪ੍ਰਮੁੱਖ ਵਸਤਾਂ, ਜਿਵੇਂ ਕਿ ਸਿਰੇਮਿਕਸ, ਗਲੀਚੇ, ਆਟੋਮੋਬਾਈਲ ਤੇ ਆਟੋ ਪੁਰਜ਼ੇ, ’ਤੇ 10 ਫੀਸਦੀ ਤੱਕ ਦੀ ਉੱਚ ਦਰ ਵਾਲੀ ਡਿਊਟੀ (ਟੈਰਿਫ) ਲਾਗੂ ਕਰਦਾ ਹੈ। ਨਿਊਜ਼ੀਲੈਂਡ ਨੇ ਭਾਰਤ ’ਚ 15 ਸਾਲਾਂ ਦੌਰਾਨ 20 ਅਰਬ ਅਮਰੀਕੀ ਡਾਲਰ ਦਾ ਨਿਵੇਸ਼ ਕਰਨ ਦਾ ਵਾਅਦਾ ਕੀਤਾ ਹੈ।

ਪਿਛਲੀ ਖ਼ਬਰ 1984 ਦੇ ਸਿੱਖ ਕਤਲੇਆਮ ਬਾਰੇ ਕਾਂਗਰਸ ਅੱਜ ਵੀ ਜਵਾਬ ਦੇਣ ਤੋਂ ਇਨਕਾਰੀ ਕਿਉਂ-ਚੀਮਾ ਅਗਲੀ ਖ਼ਬਰ ਕਬਾੜ ਦੇ ਨਿਪਟਾਰੇ ਰਾਹੀਂ 5,100 ਕਰੋੜ ਰੁਪਏ ਤੋਂ ਵੱਧ ਮਿਲੇ-ਕੇਂਦਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।