ਨਵੀਂ ਦਿੱਲੀ, 21 ਸਤੰਬਰ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਬਈ ਦੇ ਸ਼ਾਸਕ ਦੇ ਭਰਾ ਸ਼ੇਖ ਅਹਿਮਦ ਬਿਨ ਰਾਸ਼ਿਦ ਅਲ ਮਕਤੂਮ ਦੀ ਮੌਤ ’ਤੇ ਸੋਗ ਪ੍ਰਗਟਾਇਆ ਤੇ ਕਿਹਾ ਕਿ ਸਮਾਜ ਸੇਵਾ ਲਈ ਉਨ੍ਹਾਂ ਦੇ ਯਤਨਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ। ਸ਼ੇਖ ਅਹਿਮਦ ਬਿਨ ਰਾਸ਼ਿਦ ਅਲ ਮਕਤੂਮ, ਸੰਯੁਕਤ ਅਰਬ ਅਮੀਰਾਤ ਦੇ ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅਤੇ ਦੁਬਈ ਦੇ ਸ਼ਾਸਕ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਦੇ ਛੋਟੇ ਭਰਾ ਸਨ। ਮੀਡੀਆ ਰਿਪੋਰਟਾਂ ਅਨੁਸਾਰ, 1950 ਵਿੱਚ ਜਨਮੇ ਸ਼ੇਖ ਅਹਿਮਦ, ਦੁਬਈ ਦੇ ਸਾਬਕਾ ਸ਼ਾਸਕ ਮਰਹੂਮ ਸ਼ੇਖ ਰਾਸ਼ਿਦ ਬਿਨ ਸਈਦ ਅਲ ਮਕਤੂਮ ਦੇ ਸਭ ਤੋਂ ਛੋਟੇ ਪੁੱਤਰ ਸਨ।
ਮੋਦੀ ਨੇ ਦੁੱਖ ਪ੍ਰਗਟਾਇਆ
ਮੋਦੀ ਨੇ ਦੁੱਖ ਪ੍ਰਗਟਾਇਆ
ਅਜੀਤ ਡੈਸਕ
22-09-2026