29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ

ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ

ਅਜੀਤ ਡੈਸਕ 29-09-2026

ਨਵੀਂ ਦਿੱਲੀ, 28 ਸਤੰਬਰ (ਉਪਮਾ ਡਾਗਾ ਪਾਰਥ)- ਮੰਗਲਵਾਰ ਨੂੰ ਦਿੱਲੀ ’ਚ ਹੋਣ ਵਾਲੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ’ਚ ਚੋਣ ਕਮਿਸ਼ਨ ਨਾਲ ਜੁੜੇ ਵਿਵਾਦ, ਵੋਟਰ ਸੂਚੀ ਦੇ ਵਿਸ਼ੇਸ਼ ਵਿਆਪਕ ਮੁੜ ਨਿਰੀਖਣ (ਐਸ. ਆਈ. ਆਰ.) ’ਤੇ ਚਰਚਾ ਪਾਰਟੀ ਦੇ ਮੁੱਖ ਏਜੰਡੇ ’ਚ ਸ਼ਾਮਿਲ ਰਹੇਗੀ। ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਕਿਹਾ ਕਿ ਮੰਗਲਵਾਰ ਨੂੰ ਹੋਣ ਵਾਲੀ ਬੈਠਕ ’ਚ ਵਰਕਿੰਗ ਕਮੇਟੀ ਦੇ ਸਾਰੇ ਮੈਂਬਰ ਇਸ ਮੁੱਦੇ ’ਤੇ ਵਿਚਾਰ ਕਰਨਗੇ। ਖੜਗੇ ਨੇ ਇਸ ਨੂੰ ਗੰਭੀਰ ਮੁੱਦਾ ਦੱਸਦਿਆਂ ਕਿਹਾ ਕਿ ਇਹ ਮੁੱਦਾ ਪੂਰੇ ਦੇਸ਼ ਨਾਲ ਸੰਬੰਧਿਤ ਹੈ ਅਤੇ ਇਹ ਲੋਕਤੰਤਰ ਅਤੇ ਸਾਡੇ ਦੇਸ਼ ਦੀ ਹੋਂਦ ਬਣਾਏ ਰੱਖਣ ਲਈ ਬਹੁਤ ਅਹਿਮ ਹੈ, ਇਸ ਲਈ ਅਸੀਂ (ਕਾਂਗਰਸ) ਪੂਰੀ ਮਜ਼ਬੂਤੀ ਨਾਲ ਇਸ ਮੁੱਦੇ ਨੂੰ ਉਠਾਵਾਂਗੇ। ਕਾਂਗਰਸ ਪ੍ਰਧਾਨ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਦੇ ਹੀ ਲੋਕਾਂ ਨੇ ਉਨ੍ਹਾਂ (ਗਿਆਨੇਸ਼ ਕੁਮਾਰ) ਦਾ ਸੱਚ ਸਾਹਮਣੇ ਲਿਆਂਦਾ ਹੈ। ਹਲਕਿਆਂ ਮੁਤਾਬਿਕ ਬੈਠਕ ’ਚ ਚੋਣ ਕਮਿਸ਼ਨ ਦੇ ਮੁੱਦੇ ਤੋਂ ਇਲਾਵਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਸੰਗਠਨ ਨਾਲ ਜੁੜੇ ਵਿਸ਼ਿਆਂ ’ਤੇ ਵੀ ਚਰਚਾ ਹੋ ਸਕਦੀ ਹੈ।

ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਯੂ.ਪੀ.ਆਈ. ’ਤੇ ਫ਼ੀਸ ਵਸੂਲਣ ਦੇ ਫ਼ੈਸਲੇ ’ਤੇ ਰੋਕ ਲਾਉਣ ਤੋਂ ਇਨਕਾਰ ਅਗਲੀ ਖ਼ਬਰ ਅਲ ਨੀਨੋ ਕਾਰਨ ਹਾੜੀ ਦੀਆਂ ਫ਼ਸਲਾਂ ਪ੍ਰਭਾਵਿਤ ਹੋਣ ਦਾ ਖ਼ਦਸ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।