03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਹੋਰਾਂ ਵਲੋਂ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾਂਜਲੀਆਂ

ਨਵੀਂ ਦਿੱਲੀ, 2 ਅਕਤੂਬਰ (ਜਗਤਾਰ ਸਿੰਘ)-ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੇ ਹੋਰ ਪ੍ਰਮੁੱਖ ਆਗੂਆਂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 157ਵੀਂ ...

ਅਜੀਤ ਡੈਸਕ 03-10-2026

ਨਵੀਂ ਦਿੱਲੀ, 2 ਅਕਤੂਬਰ (ਜਗਤਾਰ ਸਿੰਘ)-ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੇ ਹੋਰ ਪ੍ਰਮੁੱਖ ਆਗੂਆਂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 157ਵੀਂ ਜਨਮ ਵਰ੍ਹੇਗੰਢ (ਗਾਂਧੀ ਜੈਅੰਤੀ) ਤੇ ਦੇਸ਼ ਦੇ ਦੂਜੇ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੀ 122ਵੀਂ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਇਨ੍ਹਾਂ ਸਾਰੀਆਂ ਸ਼ਖ਼ਸੀਅਤਾਂ ਨੇ ਮਹਾਤਮਾ ਗਾਂਧੀ ਦੀ ਸਮਾਧੀ ਰਾਜਘਾਟ ’ਤੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਕੇਂਦਰੀ ਮੰਤਰੀ ਰਾਜਨਾਥ ਸਿੰਘ, ਜੇ.ਪੀ. ਨੱਢਾ, ਤੇ ਰਾਹੁਲ ਗਾਂਧੀ ਸਮੇਤ ਵੱਖ-ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸੰਵਿਧਾਨ ਸਦਨ (ਪੁਰਾਣਾ ਸੰਸਦ ਭਵਨ) ਵਿਖੇ ਵੀ ਦੋਵਾਂ ਮਹਾਨ ਨੇਤਾਵਾਂ ਨੂੰ ਯਾਦ ਕੀਤਾ ਤੇ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਵਾਡਰਾ ਨੇ ਉੱਥੇ ਮੌਜੂਦ ਸਕੂਲੀ ਬੱਚਿਆਂ ਨਾਲ ਗੱਲਬਾਤ ਵੀ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਵੀ ਦੋਵਾਂ ਮਹਾਨ ਹਸਤੀਆਂ ਦੇ ਪਾਏ ਪੂਰਨਿਆਂ ਤੇ ਸਿਧਾਂਤਾਂ ’ਤੇ ਚੱਲਣ ਦੀ ਗੱਲ ਦੁਹਰਾਈ।

ਪਿਛਲੀ ਖ਼ਬਰ ਨੀਟ-ਪੀ. ਜੀ. 2026 ਪ੍ਰੀਖਿਆ ਬਾਰੇ ਸੁਪਰੀਮ ਕੋਰਟ ’ਚ ਨਵੀਂ ਪਟੀਸ਼ਨ ਅਗਲੀ ਖ਼ਬਰ ਦਿੱਲੀ ਦੇ ਇਕ ਕਾਰੋਬਾਰੀ ਤੋਂ ਫਿਰੌਤੀ ਮੰਗਣ ਦੇ ਮਾਮਲੇ ’ਚ ਗੋਲਡੀ ਬਰਾੜ ਗਰੋਹ ਨਾਲ ਜੁੜੇ 3 ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।