ਨਵੀਂ ਦਿੱਲੀ, 7 ਅਕਤੂਬਰ (ਜਗਤਾਰ ਸਿੰਘ)-ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸਹਿ-ਕਨਵੀਨਰ ਤੇ ਮੁੱਖ ਬੁਲਾਰੇ ਸੌਰਭ ਦਾਸ ਨੇ ਬੁੱਧਵਾਰ ਨੂੰ ਦਿੱਲੀ ਦੇ ਪਾਰਲੀਮੈਂਟ ਸਟ੍ਰੀਟ ਪੁਲਿਸ ਸਟੇਸ਼ਨ ਪੁੱਜ ਕੇ ਦਿੱਲੀ ਪੁਲਿਸ ਨੂੰ ਇਕ ਰਸਮੀ ਸੂਚਨਾ ਪੱਤਰ ਸੌਂਪਿਆ ਹੈ। ਇਸ ਪੱਤਰ ਰਾਹੀਂ ਉਨ੍ਹਾਂ ਨੇ 10 ਅਕਤੂਬਰ ਨੂੰ ਜੰਤਰ-ਮੰਤਰ ਵਿਖੇ ਹੋਣ ਵਾਲੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤੀ ਹੈ। ਇਹ ਪ੍ਰਦਰਸ਼ਨ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਤੇ ਚੋਣ ਕਮਿਸ਼ਨ (ਈ.ਸੀ.ਆਈ.) ਵਿਚ ਸੁਧਾਰਾਂ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਸੀ.ਜੇ.ਪੀ. ਦਾ ਦੋਸ਼ ਹੈ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਦੌਰਾਨ ਵੱਡੇ ਪੱਧਰ ’ਤੇ ਗੜਬੜੀਆਂ ਹੋਈਆਂ ਹਨ। ਦਿੱਲੀ ਪੁਲਿਸ ਨੂੰ ਪੱਤਰ ਸੌਂਪਣ ਤੋਂ ਬਾਅਦ ਥਾਣੇ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਸੌਰਭ ਦਾਸ ਨੇ ਕਿਹਾ ਕਿ ਜੰਤਰ-ਮੰਤਰ ਇਕ ਤੈਅ ਸ਼ੁਦਾ ਪ੍ਰਦਰਸ਼ਨ ਵਾਲੀ ਇਤਿਹਾਸਕ ਜਗ੍ਹਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਮੁਤਾਬਕ ਨਾਗਰਿਕਾਂ ਨੂੰ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ, ਇਸ ਲਈ ਉਨ੍ਹਾਂ ਨੇ ਪੁਲਿਸ ਨੂੰ ਸਿਰਫ਼ ਜਾਣਕਾਰੀ ਦਿੱਤੀ ਹੈ ਤਾਂ ਜੋ ਬਾਅਦ ਵਿਚ ਕੋਈ ਵਿਵਾਦ ਨਾ ਹੋਵੇ। ਜਦੋਂ ਉਨ੍ਹਾਂ ਕੋਲੋਂ ਸਵਾਲ ਕੀਤਾ ਗਿਆ ਕਿ ਜੇਕਰ ਦਿੱਲੀ ਪੁਲਿਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਤਾਂ ਸੀ.ਜੇ.ਪੀ. ਕੀ ਕਰੇਗੀ ? ਇਸ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਸਾਨੂੰ ਇਜਾਜ਼ਤ ਸ਼ਬਦ ਦੀ ਵਰਤੋਂ ਕਰਨੀ ਬੰਦ ਕਰ ਦੇਣੀ ਚਾਹੀਦੀ ਹੈ, ਕਿੰਨੀ ਬੇਤੁਕੀ ਤੇ ਅਜੀਬ ਧਾਰਨਾ ਹੈ ਕਿ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨਾ ਹੈ ਤਾਂ ਤੁਸੀਂ ਸਰਕਾਰ ਤੋਂ ਇਜਾਜ਼ਤ ਮੰਗੋਗੇ। ਦਿੱਲੀ ਪੁਲਿਸ ਫ਼ਿਲਹਾਲ ਇਸ ਪ੍ਰਦਰਸ਼ਨ ਲਈ ਕੋਈ ਅਧਿਕਾਰਤ ਮਨਜ਼ੂਰੀ ਨਹੀਂ ਦਿੱਤੇ ਜਾਣ ’ਤੇ ਸੌਰਭ ਦਾਸ ਨੇ ਸਵਾਲ ਚੁੱਕਦਿਆਂ ਕਿਹਾ ਕਿ ਪੁਲਿਸ ਦਾ ਕੰਮ ਸੁਰੱਖਿਆ ਤੇ ਟਰੈਫ਼ਿਕ ਵਿਵਸਥਾ ਨੂੰ ਸੰਭਾਲਣਾ ਹੈ, ਨਾ ਕਿ ਨਾਗਰਿਕਾਂ ਦੇ ਪ੍ਰਦਰਸ਼ਨ ਕਰਨ ਦੇ ਹੱਕ ਨੂੰ ਰੋਕਣਾ । ਉਨ੍ਹਾਂ ਕਿਹਾ ਕਿ ਜੰਤਰ-ਮੰਤਰ ਇਕ ਤੈਅ ਸ਼ੁਦਾ ਪ੍ਰਦਰਸ਼ਨ ਵਾਲੀ ਥਾਂ ਹੈ ਤੇ ਲੋਕਤੰਤਰ ’ਚ ਨਾਗਰਿਕਾਂ ਨੂੰ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਦਾ ਸੰਵਿਧਾਨਕ ਅਧਿਕਾਰ ਹੈ।
ਸੀ.ਜੇ.ਪੀ. ਪ੍ਰਦਰਸ਼ਨ ਨੂੰ ਦਿੱਲੀ ਪੁਲਿਸ ਦੀ ਫ਼ਿਲਹਾਲ ਨਹੀਂ ਮਿਲੀ ਇਜਾਜ਼ਤ ਪੁਲਿਸ ਦਾ ਕੰਮ ਸੁਰੱਖਿਆ ਤੇ ਟਰੈਫ਼ਿਕ ਵਿਵਸਥਾ ਨੂੰ ਸੰਭਾਲਣਾ ਹੈ-ਸੌਰਭ ਦਾਸ
ਨਵੀਂ ਦਿੱਲੀ, 7 ਅਕਤੂਬਰ (ਜਗਤਾਰ ਸਿੰਘ)-ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸਹਿ-ਕਨਵੀਨਰ ਤੇ ਮੁੱਖ ਬੁਲਾਰੇ ਸੌਰਭ ਦਾਸ ਨੇ ਬੁੱਧਵਾਰ ਨੂੰ ਦਿੱਲੀ ਦੇ ਪਾਰਲੀਮੈਂਟ ਸਟ੍ਰੀਟ ਪੁਲਿਸ ਸਟੇਸ਼ਨ ਪੁੱਜ ਕੇ...
ਅਜੀਤ ਡੈਸਕ
08-10-2026