14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਹੱਤਿਆ ਨੇ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਾਲੇ ਝੂਠ ਦਾ ਕੀਤਾ ਪਰਦਾਫਾਸ਼-ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਨੌਜਵਾਨ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ’ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਦੋਸ਼ ਲਗਾਇਆ ਕਿ ਇਸ ਕਤਲ ਨਾਲ ਸਾਬਤ ਹੋ ...

ਅਜੀਤ ਡੈਸਕ 14-10-2026

ਚੰਡੀਗੜ੍ਹ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਨੌਜਵਾਨ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ’ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਦੋਸ਼ ਲਗਾਇਆ ਕਿ ਇਸ ਕਤਲ ਨਾਲ ਸਾਬਤ ਹੋ ਗਿਆ ਹੈ ਕਿ ਪੰਜਾਬ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਾਲੇ ਦਾਅਵੇ ਕਿੰਨੇ ਖੋਖਲੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੇ ਨਸ਼ਿਆਂ ਖ਼ਿਲਾਫ਼ ਯੁੱਧ ਵਾਲੇ ਦਾਅਵੇ ’ਚ ਜ਼ਰਾ ਵੀ ਦਮ ਹੁੰਦਾ, ਤਾਂ ਇਕ ਨਸ਼ਾ ਵੇਚਣ ਵਾਲਾ ਸ਼ਰੇਆਮ ਕੈਮਰੇ ਸਾਹਮਣੇ ਨਸ਼ਾ ਵੇਚਣ ਤੋਂ ਰੋਕਣ ਵਾਲੇ ਦਾ ਕਤਲ ਨਾ ਕਰ ਦਿੰਦਾ। ਉਨ੍ਹਾਂ ਨੇ ਕਾਤਲ ਦੇ ਨਾਲ-ਨਾਲ ਉਨ੍ਹਾਂ ਸਾਰੇ ਅਧਿਕਾਰੀਆਂ ’ਤੇ ਵੀ ਕਾਰਵਾਈ ਕਰਨ ਦੀ ਮੰਗ ਕੀਤੀ, ਜਿਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਹਾਲਾਤ ਨੂੰ ਨਹੀਂ ਸੰਭਾਲਿਆ। 
ਇਹ ਜਾਣਕਾਰੀ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂ ਨੇ ਸਾਂਝੀ ਕੀਤੀ। 

ਪਿਛਲੀ ਖ਼ਬਰ ਬਿਹਾਰ ’ਚ ਕਿਸ਼ਤੀ ਪਲਟਣ ਨਾਲ 13 ਮੌਤਾਂ ਅਗਲੀ ਖ਼ਬਰ ਬ੍ਰਿਟਿਸ਼ ਕੋਲੰਬੀਆ ’ਚ ਵਿਧਾਨ ਸਭਾ ਚੋਣ ਲੜਨਗੇ 5 ਦਸਤਾਰਧਾਰੀ ਪੰਜਾਬੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।