15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

100 ਕਰੋੜ ਤੋਂ ਵੱਧ ਮੁੱਲ ਦੀ ਹੈਰੋਇਨ ਸਮੇਤ ਪੰਜਾਬ ਪੁਲਿਸ ਦਾ ਕਾਂਸਟੇਬਲ ਕਾਬੂ ਸਰਹੱਦ ’ਤੇ ਐਂਟੀ ਡਰੋਨ ਸਿਸਟਮ ਟੀਮ ’ਚ ਤਾਇਨਾਤ ਸੀ ਕਾਂਸਟੇਬਲ ਕਰਨਦੀਪ ਸਿੰਘ

ਤਰਨ ਤਾਰਨ/ਝਬਾਲ, 14 ਅਕਤੂਬਰ (ਹਰਿੰਦਰ ਸਿੰਘ, ਸੁਖਦੇਵ ਸਿੰਘ)-ਬੀ.ਐਸ.ਐਫ. ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨ. ਸੀ. ਬੀ.) ਵਲੋਂ ਸਾਂਝੀ ਕਾਰਵਾਈ ਦੌਰਾਨ ਭਾਰਤ–ਪਾਕਿ ਸਰਹੱਦ ਨੇੜਿਓਂ ਹੀ ਪੰਜਾਬ ਪੁਲਿਸ ਦੇ ਕਾਂਸਟੇਬਲ ....

ਅਜੀਤ ਡੈਸਕ 15-10-2026

ਤਰਨ ਤਾਰਨ/ਝਬਾਲ, 14 ਅਕਤੂਬਰ (ਹਰਿੰਦਰ ਸਿੰਘ, ਸੁਖਦੇਵ ਸਿੰਘ)-ਬੀ.ਐਸ.ਐਫ. ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨ. ਸੀ. ਬੀ.) ਵਲੋਂ ਸਾਂਝੀ ਕਾਰਵਾਈ ਦੌਰਾਨ ਭਾਰਤ–ਪਾਕਿ ਸਰਹੱਦ ਨੇੜਿਓਂ ਹੀ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ 15 ਕਿੱਲੋ ਦੇ ਕਰੀਬ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤਾ ਗਿਆ ਕਾਂਸਟੇਬਲ ਭਾਰਤ-ਪਾਕਿ ਸਰਹੱਦ ’ਤੇ ਨਸ਼ਾ ਹਥਿਆਰ ਅਤੇ ਵਿਸਫੋਟਕ ਸਮਗਲਿੰਗ ਰੋਕਣ ਲਈ ਲਗਾਏ ਗਏ ਐਂਟੀ ਡਰੋਨ ਸਿਸਟਮ ਦੀ ਟੀਮ ’ਚ ਤਾਇਨਾਤ ਸੀ। ਬੀ.ਐਸ.ਐਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਇਸ ਕਾਂਸਟੇਬਲ ਨੂੰ ਐਨ.ਸੀ.ਬੀ. ਨੂੰ ਸੌਂਪ ਦਿੱਤਾ ਹੈ, ਜਿਸ ਤੋਂ ਬਾਅਦ ਐਨ.ਸੀ.ਬੀ. ਵਲੋਂ ਉਸ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਬੁੱਧਵਾਰ ਨੂੰ ਬੀ.ਐਸ.ਐਫ. ਦੀ 115 ਬਟਾਲੀਅਨ ਦੇ ਜਵਾਨਾਂ ਵਲੋਂ ਐਨ.ਸੀ.ਬੀ. ਨਾਲ ਸਾਂਝੇ ਤੌਰ ’ਤੇ ਕੀਤੀ ਕਾਰਵਾਈ ਦੌਰਾਨ ਪਿੰਡ ਚਾਹਲ ਦੇ ਨਜ਼ਦੀਕ ਕਾਰ ਸਵਾਰ ਆ ਰਹੇ ਇਕ ਵਿਅਕਤੀ ਨੂੰ ਰੋਕ ਕੇ ਜਦ ਕਾਰ ਦੀ ਤਲਾਸ਼ੀ ਲਈ ਤਾਂ ਕਾਰ ’ਚੋਂ 15 ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 100 ਕਰੋੜ ਤੋਂ ਵੱਧ ਦੱਸੀ ਜਾਂਦੀ ਹੈ। ਬੀ.ਐਸ.ਐਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਪੰਜਾਬ ਪੁਲਿਸ ਦੇ ਮੁਲਾਜ਼ਮ ਕਰਨਦੀਪ ਸਿੰਘ ਪੁੱਤਰ ਨੰਬਰਦਾਰ ਰਣਜੀਤ ਸਿੰਘ ਵਾਸੀ ਪਿੰਡ ਭੂਸੇ ਵਜੋਂ ਹੋਈ ਹੈ। ਕਰਨਦੀਪ ਸਿੰਘ ਇਸ ਸਮੇਂ ਭਾਰਤ-ਪਾਕਿ ਸਰਹੱਦ ਉਪਰ ਪਾਕਿਸਤਾਨ ਦੀ ਤਰਫੋਂ ਡਰੋਨਾਂ ਰਾਹੀਂ ਆਉਣ ਵਾਲੇ ਹਥਿਆਰਾਂ, ਨਸ਼ਾ ਅਤੇ ਵਿਸਫੋਟਕ ਸਮੱਗਰੀ ਦੀ ਸਮਗਲਿੰਗ ਰੋਕਣ ਲਈ ਬਣਾਈ ਗਈ ‘ਬਾਜ ਅੱਖ’ ਐਂਟੀ ਡਰੋਨ ਸਿਸਟਮ ਵਿਚ ਤਾਇਨਾਤ ਸੀ ਅਤੇ ਉਹ ਲਗਪਗ ਡੇਢ ਮਹੀਨਾ ਪਹਿਲਾਂ ਹੀ ਇਥੇ ਤਾਇਨਾਤ ਹੋਇਆ ਸੀ। ਡੀ.ਐਸ.ਪੀ. ਸਬ ਡਵੀਜ਼ਨ ਸੁਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਿਲੀ ਸੂਚਨਾ ਅਨੁਸਾਰ ਬੀ.ਐਸ.ਐਫ. ਵਲੋਂ ਗ੍ਰਿਫ਼ਤਾਰ ਕੀਤਾ ਗਿਆ ਪੰਜਾਬ ਪੁਲਿਸ ਦਾ ਕਾਂਸਟੇਬਲ ਕਰਨਦੀਪ ਸਿੰਘ ਐਨ.ਸੀ.ਬੀ. ਦੇ ਹਵਾਲੇ ਕਰ ਦਿੱਤਾ ਗਿਆ ਹੈ, ਜਿਥੇ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। 

ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ 154 ਨਵੇਂ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ 8.02 ਲੱਖ ਲਾਭਪਾਤਰੀਆਂ ਨੇ 10 ਲੱਖ ਦੀ ਕੈ... ਅਗਲੀ ਖ਼ਬਰ ਤਰਨ ਤਾਰਨ ਜ਼ਿਲ੍ਹੇ ’ਚ ਦੋ ਅਤੇ ਅੰਮ੍ਰਿਤਸਰ ਦੀ ਸਰਹੱਦ ਉੱਪਰ ਲੱਗਾ ਹੈ ਇਕ ਐਂਟੀ ਡਰੋਨ ਸਿਸਟਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।