15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਕੋਈ ਵੀ ਦੋਸ਼ੀ ਬਖ਼ਸ਼ਿਆ ਨਹੀਂ ਜਾਵੇਗਾ-ਮੁੱਖ ਮੰਤਰੀ ਕਿਹਾ, ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਨਹੀਂ ਕਰਾਂਗੇ

ਚੰਡੀਗੜ੍ਹ, 14 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮਾਨਸਾ ’ਚ ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਸ਼ਾਂਤੀ ਤੇ ਭਾਈਚਾਰਕ ਸਾਂਝ ...

ਅਜੀਤ ਡੈਸਕ 15-10-2026

ਚੰਡੀਗੜ੍ਹ, 14 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮਾਨਸਾ ’ਚ ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਸ਼ਾਂਤੀ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਸੋਸ਼ਲ ਮੀਡੀਆ ’ਤੇ ਪਾਈ ਪੋਸਟ ’ਚ ਉਨ੍ਹਾਂ ਕਿਹਾ ਕਿ ਪੁਲਿਸ ਨੇ ਮੁੱਖ ਮੁਲਜ਼ਮ ਨੂੰ 24 ਘੰਟਿਆਂ ਅੰਦਰ ਗ੍ਰਿਫ਼ਤਾਰ ਕਰ ਲਿਆ ਹੈ ਤੇ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਹੱਤਿਆ ’ਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਨਾਲ ਸਮਝੌਤਾ ਨਹੀਂ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੇਹੱਦ ਮੰਦਭਾਗੀ ਘਟਨਾ ਹੈ ਤੇ ਇਸ ਲਈ ਜ਼ਿੰਮੇਵਾਰ ਹਰ ਵਿਅਕਤੀ ਨੂੰ ਕਾਨੂੰਨ ਦੇ ਕਟਹਿਰੇ ’ਚ ਲਿਆਂਦਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਪੁਲਿਸ ਜਾਂਚ ’ਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਪੰਜਾਬ ਨੇ ਬੜੀਆਂ ਕੁਰਬਾਨੀਆਂ ਤੋਂ ਬਾਅਦ ਅਮਨ-ਸ਼ਾਂਤੀ ਕਾਇਮ ਕੀਤੀ ਹੈ ਤੇ ਇਸ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਡੀ.ਜੀ.ਪੀ. ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੁਲਜ਼ਮ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ, ਪਰ ਜਾਂਚ ਸਿਰਫ਼ ਇਸੇ ਤੱਕ ਸੀਮਤ ਨਹੀਂ ਰਹੇਗੀ। ਜੇਕਰ ਕਤਲ ਦੀ ਸਾਜ਼ਿਸ਼ ’ਚ ਕਿਸੇ ਹੋਰ ਵਿਅਕਤੀ ਜਾਂ ਧਿਰ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਘੜੀ ’ਚ ਉਨ੍ਹਾਂ ਦੀ ਹਮਦਰਦੀ ਪੀੜਤ ਪਰਿਵਾਰ ਦੇ ਨਾਲ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਇਸ ਅਪਰਾਧ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਏਗੀ। ਸੂਬੇ ’ਚ ਨਸ਼ਿਆਂ ਵਿਰੁੱਧ ਸਰਕਾਰ ਦੀ ਨੀਤੀ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਿਕਰੀ ਤੇ ਤਸਕਰੀ ਵਿਰੁੱਧ ਵਿੱਢੀ ਮੁਹਿੰਮ ’ਚ ਕਿਸੇ ਨਾਲ ਵੀ ਲਿਹਾਜ਼ ਨਹੀਂ ਕੀਤਾ ਜਾਵੇਗਾ। ਚਾਹੇ ਮੈਡੀਕਲ ਨਸ਼ੇ ਹੋਣ ਜਾਂ ’ਚਿੱਟੇ’ ਵਰਗੇ ਨਸ਼ੇ, ਇਨ੍ਹਾਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ’ਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਨਾ ਤਾਂ ਕਿਸੇ ਨਸ਼ਾ ਤਸਕਰ ਦੀ ਪੁਸ਼ਤਪਨਾਹੀ ਕਰਦੀ ਹੈ ਤੇ ਨਾ ਹੀ ਅਜਿਹਾ ਹੋਣ ਦਿੱਤਾ ਜਾਵੇਗਾ, ਭਾਵੇਂ ਸਬੰਧਤ ਵਿਅਕਤੀ ਕਿੰਨਾ ਵੀ ਰਸੂਖਦਾਰ ਕਿਉਂ ਨਾ ਹੋਵੇ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ’ਚ ਸ਼ਾਂਤੀ ਤੇ ਭਾਈਚਾਰਕ ਸਦਭਾਵਨਾ ਬਣਾਈ ਰੱਖਣ।

ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ-ਮੁੱਖ ਮੁਲਜ਼ਮ ਗ੍ਰਿਫ਼ਤਾਰ ਘਰ ਤੇ ਦੁਕਾਨ ’ਤੇ ਚੱਲਿਆ ਬੁਲਡੋਜ਼ਰ, ਲੋਕਾਂ ਨੇ ਦੁਕਾਨ ਦੀ ਭ... ਅਗਲੀ ਖ਼ਬਰ ਮੁੱਖ ਮੰਤਰੀ ਵਲੋਂ 154 ਨਵੇਂ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ 8.02 ਲੱਖ ਲਾਭਪਾਤਰੀਆਂ ਨੇ 10 ਲੱਖ ਦੀ ਕੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।