16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪੰਜਾਬ ਸਮੇਤ 17 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਵੋਟਰ ਸੂਚੀਆਂ ਦੀ ਹੋਵੇਗੀ ‘ਵਿਸ਼ੇਸ਼ ਸੰਖੇਪ ਸੋਧ’-ਚੋਣ ਕਮਿਸ਼ਨ

ਨਵੀਂ ਦਿੱਲੀ, 15 ਅਕਤੂਬਰ (ਪੀ.ਟੀ.ਆਈ.)-ਚੋਣ ਕਮਿਸ਼ਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਸਮੇਤ 17 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਵੋਟਰ ਸੂਚੀਆਂ ਦੀ ‘ਵਿਸ਼ੇਸ਼ ਸੰਖੇਪ ਸੋਧ....

ਅਜੀਤ ਡੈਸਕ 16-10-2026

ਨਵੀਂ ਦਿੱਲੀ, 15 ਅਕਤੂਬਰ (ਪੀ.ਟੀ.ਆਈ.)-ਚੋਣ ਕਮਿਸ਼ਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਸਮੇਤ 17 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਵੋਟਰ ਸੂਚੀਆਂ ਦੀ ‘ਵਿਸ਼ੇਸ਼ ਸੰਖੇਪ ਸੋਧ’ (ਐਸ.ਐਸ.ਆਰ.) ਕਰਵਾਈ ਜਾਵੇਗੀ। ਇਸ ’ਚ ਉਹ ਰਾਜ ਵੀ ਸ਼ਾਮਲ ਹਨ ਜਿੱਥੇ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ ਤੇ ਗੋਆ ਸਮੇਤ 17 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ ਨੂੰ ਲਿਖੇ ਇਕ ਪੱਤਰ ਵਿਚ, ਚੋਣ ਕਮਿਸ਼ਨ ਨੇ ਦੱਸਿਆ ਕਿ 1 ਜਨਵਰੀ, 2027 ਨੂੰ ‘ਯੋਗਤਾ ਮਿਤੀ’ ਵਜੋਂ ਨਿਰਧਾਰਤ ਕੀਤਾ ਗਿਆ ਹੈ। ਇਸ ‘ਵਿਸ਼ੇਸ਼ ਸੰਖੇਪ ਸੋਧ’ ਦਾ ਉਦੇਸ਼ ਯੋਗ ਵੋਟਰਾਂ, ਖਾਸ ਕਰਕੇ ਨੌਜਵਾਨਾਂ ਤੇ ਪਹਿਲੀ ਵਾਰ ਵੋਟ ਪਾਉਣ ਵਾਲਿਆਂ, ਨੂੰ ਵੋਟਰ ਸੂਚੀ ’ਚ ਸ਼ਾਮਲ ਕਰਨਾ, ਵੋਟਰ ਸੂਚੀ ਵਿਚ ਦਰਜ ਵੇਰਵਿਆਂ ਨੂੰ ਠੀਕ ਕਰਨਾ ਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਵਿਚ ਸੁਧਾਰ ਕਰਨਾ ਹੈ। ਜਿੱਥੇ 403 ਮੈਂਬਰੀ ਉੱਤਰ ਪ੍ਰਦੇਸ਼ ਵਿਧਾਨ ਸਭਾ ਦਾ ਕਾਰਜਕਾਲ ਅਗਲੇ ਸਾਲ 22 ਮਈ ਨੂੰ ਖਤਮ ਹੋ ਰਿਹਾ ਹੈ, ਉੱਥੇ ਹੀ ਮਨੀਪੁਰ (60 ਮੈਂਬਰੀ), ਗੋਆ (40 ਮੈਂਬਰੀ), ਪੰਜਾਬ (117 ਮੈਂਬਰੀ) ਤੇ ਉੱਤਰਾਖੰਡ (70 ਮੈਂਬਰੀ) ਵਿਧਾਨ ਸਭਾਵਾਂ ਦੇ ਕਾਰਜਕਾਲ ਮਾਰਚ 2027 ’ਚ ਵੱਖ-ਵੱਖ ਤਾਰੀਖਾਂ ਨੂੰ ਸਮਾਪਤ ਹੋਣਗੇ।

ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਵਿਰੋਧੀ ਧਿਰਾਂ ਦੀ ਪਟੀਸ਼ਨ ’ਤੇ ਚੋਣ ਕਮਿਸ਼ਨ ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਨੋਟਿਸ ਰਾਹੁਲ... ਅਗਲੀ ਖ਼ਬਰ ਜੰਤਰ-ਮੰਤਰ ਦੀ ਥਾਂ ਹੋਰਨਾਂ ਸਥਾਨਾਂ ਨੂੰ ਪ੍ਰਦਰਸ਼ਨਾਂ ਲਈ ਤੈਅ ਕਰਨ ਖ਼ਿਲਾਫ਼ ਸੁਪਰੀਮ ਕੋਰਟ ਵਲੋਂ ਕੇਂਦਰ ਤੇ ਦਿੱਲੀ ਪੁਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।