ਮਾਰਗਾਓ (ਗੋਆ), 18 ਅਕਤੂਬਰ (ਪੀ.ਟੀ.ਆਈ.) - ਕਾਂਗਰਸ ਆਗੂ ਰਾਹੁਲ ਗਾਂਧੀ ਨੇ ਐਤਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਨਿਆਂ ਦਾ ਸਾਹਮਣਾ ਕਰਨਾ ਪਵੇਗਾ ਅਤੇ ‘ਵੋਟ ਚੋਰੀ’ ਦੀ ਕੀਮਤ ਚੁਕਾਉਣੀ ਪਵੇਗੀ।ਗਾਂਧੀ ਨੇ ਮਾਰਗਾਓ ਵਿਚ ਕਾਂਗਰਸ ਦੀ ‘ਗੋਏ ਰਾਖੋਨ ਯਾਤਰਾ’ (ਗੋਆ ਬਚਾਓ ਯਾਤਰਾ) ਵਿਚ ਸ਼ਿਰਕਤ ਕੀਤੀ ਅਤੇ ਵਰਕਰਾਂ ਤੇ ਆਗੂਆਂ ਨਾਲ ਦੋ ਕਿਲੋਮੀਟਰ ਪੈਦਲ ਚੱਲੇ।ਇੱਥੇ ਇੱਕ ਜਨਤਕ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘ਪੂਰੇ ਦੇਸ਼ ਨੂੰ ਪਤਾ ਹੈ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ‘ਵੋਟ ਚੋਰੀ’ ਨੂੰ ਅੰਜਾਮ ਦਿੰਦੇ ਹਨ ਅਤੇ ਅਮਿਤ ਸ਼ਾਹ ਤੇ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਦਾ ਸਮਰਥਨ ਕਰਦੇ ਹਨ।’ ਉਨ੍ਹਾਂ ਕਿਹਾ ਕਿ ਕਾਂਗਰਸ ਸੰਵਿਧਾਨ ਦੀ ਰੱਖਿਅਕ ਹੈ। ਉਨ੍ਹਾਂ ਅੱਗੇ ਕਿਹਾ ਕਿ ਮੋਦੀ, ਸ਼ਾਹ ਅਤੇ ਗਿਆਨੇਸ਼ ਕੁਮਾਰ ਜਾਣਦੇ ਹਨ ਕਿ ਉਹ ਸਾਡੇ ਤੋਂ ਬਚ ਨਹੀਂ ਸਕਦੇ।ਉਨ੍ਹਾਂ ਕਿਹਾ, ‘ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਨਿਆਂ ਦਾ ਸਾਹਮਣਾ ਕਰਨਾ ਪਵੇਗਾ ਅਤੇ ਜੋ ਕੁਝ ਉਨ੍ਹਾਂ ਨੇ ਕੀਤਾ ਹੈ, ਉਸ ਦੀ ਕੀਮਤ ਚੁਕਾਉਣੀ ਪਵੇਗੀ।’ਗਾਂਧੀ ਨੇ ਕਿਹਾ ਕਿ ਭਾਰਤ ਵਿਚ ਪਹਿਲਾਂ ਵਿਸ਼ਵ ਪੱਧਰੀ ਸਿੱਖਿਆ ਪ੍ਰਣਾਲੀ ਹੁੰਦੀ ਸੀ, ਪਰ ਹੁਣ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਵਿਰੁੱਧ ਪੈਲੇਟ ਗੰਨਾਂ (ਛਰਿਆਂ ਵਾਲੀਆਂ ਬੰਦੂਕਾਂ) ਦੀ ਵਰਤੋਂ ਕੀਤੀ ਜਾ ਰਹੀ ਹੈ।
ਮੋਦੀ ਤੇ ਸ਼ਾਹ ਨੂੰ ‘ਵੋਟ ਚੋਰੀ’ ਦੀ ਕੀਮਤ ਚੁਕਾਉਣੀ ਪਵੇਗੀ-ਰਾਹੁਲ
ਮਾਰਗਾਓ (ਗੋਆ), 18 ਅਕਤੂਬਰ (ਪੀ.ਟੀ.ਆਈ.) - ਕਾਂਗਰਸ ਆਗੂ ਰਾਹੁਲ ਗਾਂਧੀ ਨੇ ਐਤਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਨਿਆਂ ਦਾ ...
ਅਜੀਤ ਡੈਸਕ
19-10-2026