24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਦਿੱਲੀ ਹਾਈ ਕੋਰਟ ਵਲੋਂ ਨੇਹਾ ਬੋਰਾ ਦੀ ਪਟੀਸ਼ਨ ਖਾਰਜ

ਨਵੀਂ ਦਿੱਲੀ, 23 ਅਕਤੂਬਰ (ਪੀ. ਟੀ. ਆਈ.)-ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਪੁਲਿਸ ਦੇ ਉਸ ਨੋਟਿਸ ’ਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਦੀ ...

ਅਜੀਤ ਡੈਸਕ 24-10-2026

ਨਵੀਂ ਦਿੱਲੀ, 23 ਅਕਤੂਬਰ (ਪੀ. ਟੀ. ਆਈ.)-ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਪੁਲਿਸ ਦੇ ਉਸ ਨੋਟਿਸ ’ਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਦੀ ਪ੍ਰਧਾਨ ਨੇਹਾ ਬੋਰਾ ਨੂੰ ਸ਼ਾਂਤੀ ਬਣਾਈ ਰੱਖਣ ਲਈ ਬਾਂਡ ਭਰਨ ਲਈ ਕਿਹਾ ਗਿਆ ਸੀ। ਇਸ ਤਰ੍ਹਾਂ 17 ਅਕਤੂਬਰ ਦੇ ਨੋਟਿਸ ਨੂੰ ਚੁਣੌਤੀ ਦੇਣ ਵਾਲੀ ਨੇਹਾ ਬੋਰਾ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ। ਜਸਟਿਸ ਸੁਬਰਾਮੋਨੀਅਮ ਪ੍ਰਸਾਦ ਨੇ  ਕਿਹਾ ਕਿ ਵਿਸ਼ੇਸ਼ ਕਾਰਜਕਾਰੀ ਮੈਜਿਸਟ੍ਰੇਟ ਕੋਲ ਨੇਹਾ ਬੋਰਾ ਖ਼ਿਲਾਫ਼ ਇਹ ਕਾਰਵਾਈ ਕਰਨ ਲਈ ਕਾਫ਼ੀ ਜਾਣਕਾਰੀ ਮੌਜੂਦ ਸੀ। ਅਦਾਲਤ ਅਨੁਸਾਰ, ਇਸ ਮਾਮਲੇ ’ਚ ਕਈ ਗੱਲਾਂ ਨੂੰ ਧਿਆਨ ਵਿਚ ਰੱਖਿਆ ਗਿਆ ਸੀ। ਇਨ੍ਹਾਂ ’ਚ ਨੇਹਾ ਬੋਰਾ ਦਾ ਜ਼ਿਕਰ ਕਰਨ ਵਾਲੀਆਂ 6 ਐੱਫ.ਆਈ.ਆਰ., ਵੱਖ-ਵੱਖ ਥਾਵਾਂ ’ਤੇ ਵਾਪਰੀਆਂ ਘਟਨਾਵਾਂ ਬਾਰੇ ਪੁਲਿਸ ਦੀਆਂ ਜਨਰਲ ਡਾਇਰੀ ਐਂਟਰੀਆਂ ਤੇ ਮੰਡੀ ਹਾਊਸ ਇਲਾਕੇ ਵਿਚ ਲਾਗੂ ਪਾਬੰਦੀ ਦੇ ਹੁਕਮ ਸ਼ਾਮਲ ਸਨ।

ਪਿਛਲੀ ਖ਼ਬਰ ਪੰਜਾਬ ਸਮੇਤ 12 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ 60 ਹਜ਼ਾਰ ਸਿਵਲ ਡਿਫੈਂਸ ਵਲੰਟੀਅਰ ਤਿਆਰ ਕਰੇਗਾ ਗ੍ਰਹਿ ਮੰਤਰ... ਅਗਲੀ ਖ਼ਬਰ ਬੇਦੀ ਨੇ ਸਨੇਟਾ ਤੇ ਭਾਗੋਮਾਜਰਾ ਦੀਆਂ ਮੰਡੀਆਂ ’ਚ ਜਾ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।