ਨਵੀਂ ਦਿੱਲੀ, 23 ਅਕਤੂਬਰ (ਏਜੰਸੀ)-ਭਾਰਤ-ਤਿੱਬਤ ਸਰਹੱਦੀ ਪੁਲਿਸ (ਆਈ.ਟੀ.ਬੀ.ਪੀ.) ਦੇ ਡਾਇਰੈਕਟਰ ਜਨਰਲ ਸ਼ਤਰੂਜੀਤ ਸਿੰਘ ਕਪੂਰ ਨੇ ਕਿਹਾ ਹੈ ਕਿ ਅਰੁਣਾਚਲ ਪ੍ਰਦੇਸ਼ ’ਚ ਭਾਰਤ-ਚੀਨ ਸਰਹੱਦ ’ਤੇ ਕਈ ਥਾਵਾਂ ’ਤੇ ਦੋਵਾਂ ਦੇਸ਼ਾਂ ਦੇ ਸੁਰੱਖਿਆ ਬਲਾਂ ਵਿਚਾਲੇ ਆਹਮੋ-ਸਾਹਮਣੇ ਦੀ ਸਥਿਤੀ ਬਣੀ ਹੋਈ ਹੈ ਤੇ ਕੁਝ ਥਾਵਾਂ ’ਤੇ ਇਹ ਸਥਿਤੀ ਅਜੇ ਵੀ ਜਾਰੀ ਹੈ। ਉਨ੍ਹਾਂ ਰਾਜਸਥਾਨ ਦੇ ਅਲਵਰ ’ਚ ਆਈ.ਟੀ.ਬੀ.ਪੀ. ਦੇ ਜਵਾਨਾਂ ਦੇ ਸਨਮਾਨ ਸਮਾਗਮ ਦੌਰਾਨ ਨਵੀਆਂ ਬਣਾਈਆਂ ਗਈਆਂ ‘ਸ਼ੌਰਿਆ ਕਮਾਂਡੋ’ ਟੀਮਾਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਨੇ ਅਰੁਣਾਚਲ ਪ੍ਰਦੇਸ਼ ’ਚ ਪੈਦਾ ਹੋਈਆਂ ਚੁਣੌਤੀਪੂਰਨ ਸਥਿਤੀਆਂ ਦੌਰਾਨ ਸ਼ਾਨਦਾਰ ਕੰਮ ਕੀਤਾ ਹੈ। ਕਪੂਰ ਨੇ ਦੱਸਿਆ ਕਿ ਚੀਨ ਨਾਲ ਲਗਦੀ ਅਸਲ ਕੰਟਰੋਲ ਰੇਖਾ (ਐਲ.ਏ.ਸੀ.) ’ਤੇ ਸੁਰੱਖਿਆ ਮਜ਼ਬੂਤ ਕਰਨ ਲਈ ਆਈ.ਟੀ.ਬੀ.ਪੀ. ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ। ਇਸ ਤਹਿਤ ਸਰਹੱਦੀ ਬਟਾਲੀਅਨਾਂ ’ਚ ਡਰੋਨ ਟੀਮਾਂ ਬਣਾਈਆਂ ਗਈਆਂ ਹਨ ਤੇ ਜਵਾਨਾਂ ਨੂੰ ਡਰੋਨ ਚਲਾਉਣ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਸਰਹੱਦੀ ਚੌਕੀਆਂ ’ਤੇ ਜਵਾਨਾਂ ਦੀ ਸੁਰੱਖਿਆ ਲਈ ਜ਼ਮੀਨ ਹੇਠਾਂ ਸੁਰੱਖਿਅਤ ਢਾਂਚੇ ਵੀ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਦਲਦੀਆਂ ਸੁਰੱਖਿਆ ਚੁਣੌਤੀਆਂ ਦੇ ਮੱਦੇਨਜ਼ਰ ਬਲ ਦੇ ਪੁਰਾਣੇ ਹਥਿਆਰਾਂ, ਵਾਹਨਾਂ ਤੇ ਹੋਰ ਸਾਜ਼ੋ-ਸਾਮਾਨ ਨੂੰ ਆਧੁਨਿਕ ਬਣਾਉਣ ਦੀ ਲੋੜ ਹੈ। ਇਸ ਦੇ ਨਾਲ ਹੀ ਉੱਚੇ ਪਹਾੜੀ ਇਲਾਕਿਆਂ ’ਚ ਕੰਮ ਕਰਨ ਲਈ ਵਿਸ਼ੇਸ਼ ਸਿਖਲਾਈ ਤੇ ਸਮਰੱਥਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
ਅਰੁਣਾਚਲ ਸਰਹੱਦ ’ਤੇ ਚੀਨੀ ਫ਼ੌਜ ਨਾਲ ਟਕਰਾਅ ਜਾਰੀ ਆਈ.ਟੀ.ਬੀ.ਪੀ. ਵਲੋਂ ਸ਼ੌਰਿਆ ਕਮਾਂਡੋ ਟੀਮਾਂ ਤਾਇਨਾਤ
ਨਵੀਂ ਦਿੱਲੀ, 23 ਅਕਤੂਬਰ (ਏਜੰਸੀ)-ਭਾਰਤ-ਤਿੱਬਤ ਸਰਹੱਦੀ ਪੁਲਿਸ (ਆਈ.ਟੀ.ਬੀ.ਪੀ.) ਦੇ ਡਾਇਰੈਕਟਰ ਜਨਰਲ ਸ਼ਤਰੂਜੀਤ ਸਿੰਘ ਕਪੂਰ ਨੇ ਕਿਹਾ ਹੈ ਕਿ ਅਰੁਣਾਚਲ ਪ੍ਰਦੇਸ਼ ’ਚ ਭਾਰਤ-ਚੀਨ ਸਰਹੱਦ ’ਤੇ ...
ਅਜੀਤ ਡੈਸਕ
24-10-2026